Journalism Of Hope
BREAKING NEWS
ਲੁਧਿਆਣਾ: ਔਰਤ ਨੇ ਡਾ. ਅੰਬੇਡਕਰ ਦੇ ਬੁੱਤ ‘ਤੇ ਲੱਗਿਆ ਸ਼ੀਸ਼ਾ ਪੱਥਰ ਮਾਰ ਕੇ ਤੋੜਿਆ: ਘਟਨਾ CCTV ’ਚ ਕੈਦ.....ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ...ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ.....ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ.....ਪੰਜਾਬ ਸਰਕਾਰ ਨੇ DA ਬਕਾਏ ਦੀ ਅਦਾਇਗੀ ਸਬੰਧੀ ਸ਼ੁਰੂ ਕੀਤੀ ਵਿੱਤੀ ਸਮੀਖਿਆ.....ਦਿਲਜੀਤ ਦੋਸਾਂਝ ਦਾ ਦਿੱਲੀ ’ਚ ਅੱਜ ਹੋਵੇਗਾ ਲਾਈਵ ਕੰਸਰਟ, JLN ਸਟੇਡੀਅਮ ’ਚ ਜੁਟਣਗੇ ਹਜ਼ਾਰਾਂ ਪ੍ਰਸ਼ੰਸਕ....

ਲੁਧਿਆਣਾ ’ਚ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਘਟਨਾ ‘ਚ ਇੱਕ ਵਿਅਕਤੀ ਦੀ ਮੌਤ

ਲੁਧਿਆਣਾ ਦੇ ਭੀੜ-ਭੜੱਕੇ ਵਾਲੇ ਫੀਲਡ ਗੰਜ ਇਲਾਕੇ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ। ਗੋਦਾਮ ਵਿੱਚ ਪਟਾਕੇ ਪਏ ਹੋਣ ਕਾਰਨ ਕੁਝ ਹੀ ਸਮੇਂ ਵਿੱਚ ਅੱਗ ਦੀਆਂ ਤੇਜ਼ ਲਪਟਾਂ ਉੱਠਣ ਲੱਗੀਆਂ। ਇਸ ਦੌਰਾਨ ਗੋਦਾਮ ਦੇ ਅੰਦਰ ਫਸਣ ਕਾਰਨ ਇੱਕ ਵਿਅਕਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ’ਚ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਘਟਨਾ ‘ਚ ਇੱਕ ਵਿਅਕਤੀ ਦੀ ਮੌਤ

ਲੁਧਿਆਣਾ ਦੇ ਭੀੜ-ਭੜੱਕੇ ਵਾਲੇ ਫੀਲਡ ਗੰਜ ਇਲਾਕੇ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ। ਗੋਦਾਮ ਵਿੱਚ ਪਟਾਕੇ ਪਏ ਹੋਣ ਕਾਰਨ ਕੁਝ ਹੀ ਸਮੇਂ ਵਿੱਚ ਅੱਗ ਦੀਆਂ ਤੇਜ਼ ਲਪਟਾਂ ਉੱਠਣ ਲੱਗੀਆਂ।

ਇਸ ਦੌਰਾਨ ਗੋਦਾਮ ਦੇ ਅੰਦਰ ਫਸਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ, ਮ੍ਰਿਤਕ ਦੀ ਪਛਾਣ ਅਤੇ ਮੌਤ ਸਬੰਧੀ ਅਧਿਕਾਰਤ ਪੁਸ਼ਟੀ ਹੋਣੀ ਹਾਲੇ ਬਾਕੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿਹਾਇਸ਼ੀ ਇਲਾਕੇ ਵਿੱਚ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਪਟਾਕੇ ਸਟੋਰ ਕੀਤੇ ਗਏ ਸਨ। ਇਸੇ ਕਾਰਨ ਹਾਦਸਾ ਵਾਪਰਨ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News