ਰੂਹ ਕੰਬਾਊ ਘਟਨਾ! ਪੰਚਕੂਲਾ ਸਕੂਲ ‘ਚ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ, ਹਾਲਤ ਨਾਜ਼ੁਕ
Panchkula school incident; ਪੰਚਕੂਲਾ ਦੇ ਸੈਕਟਰ-20 ਸਥਿਤ ਸਰਕਾਰੀ ਸਕੂਲ ਵਿੱਚ 6 ਸਾਲ ਦੀ ਮਾਸੂਮ ਬੱਚੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਪਰਸੋਂ ਦੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਲਾਸ ਦੇ ਅੰਦਰ ਹੀ ਇੱਕ 6 ਸਾਲ ਦੇ ਬੱਚੇ ਨੇ ਆਪਣੀ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Panchkula school incident; ਪੰਚਕੂਲਾ ਦੇ ਸੈਕਟਰ-20 ਸਥਿਤ ਸਰਕਾਰੀ ਸਕੂਲ ਵਿੱਚ 6 ਸਾਲ ਦੀ ਮਾਸੂਮ ਬੱਚੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਪਰਸੋਂ ਦੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਕਲਾਸ ਦੇ ਅੰਦਰ ਹੀ ਇੱਕ 6 ਸਾਲ ਦੇ ਬੱਚੇ ਨੇ ਆਪਣੀ ਹੀ ਉਮਰ ਦੀ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਜ਼ਖ਼ਮੀ ਬੱਚੀ ਨੂੰ ਇਲਾਜ ਲਈ PGI ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਨਿਗਰਾਨੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।