ਪੰਜਾਬ ਚੋਣਾਂ ਲਈ ‘ਆਪ’ ਦੀ ਪਹਿਲੀ ਉਮੀਦਵਾਰ ਸੂਚੀ ਅੱਜ ਹੋਵੇਗੀ ਜਾਰੀ
ਚੰਡੀਗੜ੍ਹ: ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਦੁਪਹਿਰ 12 ਵਜੇ ਜਾਰੀ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ‘ਆਪ’ ਨੇ ਦਿੱਲੀ ਵਿੱਚ ਮੀਟਿੰਗ ਕੀਤੀ ਸੀ, ਜਿਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਦੁਪਹਿਰ 12 ਵਜੇ ਜਾਰੀ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ‘ਆਪ’ ਨੇ ਦਿੱਲੀ ਵਿੱਚ ਮੀਟਿੰਗ ਕੀਤੀ ਸੀ, ਜਿਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।
ਪਾਰਟੀ ਦੀ ਅੱਜ ਦਿੱਲੀ ਵਿੱਚ ਮੁੜ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਨਤਕ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ, ਯਾਨੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਚਾਹੁੰਦੀ ਹੈ।