Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਨਕੋਦਰ ਤੋਂ ਮੁੜ ਚੋਣ ਮੈਦਾਨ ’ਚ ਉਤਰਨਗੇ ਬੀਬੀ ਇੰਦਰਜੀਤ ਕੌਰ ਮਾਨ, ‘ਆਪ’ ਹਾਈਕਮਾਂਡ ਨੇ ਮੁੜ ਜਤਾਇਆ ਭਰੋਸਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਆਮ ਆਦਮੀ ਪਾਰਟੀ ਨੇ ਵਜਾਇਆ ਚੋਣ ਬਿਗਲ, ਨਕੋਦਰ ਦੀ ਸਿਆਸਤ ਵਿੱਚ ਨਵੀਂ ਹਲਚਲ Punjab Assembly Elections 2027 : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣੇ ਤੋਂ ਹੀ ਸਿਆਸੀ ਬਿਸਾਤ ਵਿਛਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਅੱਜ 40 ਉਮੀਦਵਾਰਾਂ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਕੋਦਰ ਤੋਂ ਮੁੜ ਚੋਣ ਮੈਦਾਨ ’ਚ ਉਤਰਨਗੇ ਬੀਬੀ ਇੰਦਰਜੀਤ ਕੌਰ ਮਾਨ, ‘ਆਪ’ ਹਾਈਕਮਾਂਡ ਨੇ ਮੁੜ ਜਤਾਇਆ ਭਰੋਸਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਆਮ ਆਦਮੀ ਪਾਰਟੀ ਨੇ ਵਜਾਇਆ ਚੋਣ ਬਿਗਲ, ਨਕੋਦਰ ਦੀ ਸਿਆਸਤ ਵਿੱਚ ਨਵੀਂ ਹਲਚਲ

Punjab Assembly Elections 2027 : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣੇ ਤੋਂ ਹੀ ਸਿਆਸੀ ਬਿਸਾਤ ਵਿਛਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਨਾਲ ਨਕੋਦਰ ਹਲਕੇ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਸਿਆਸੀ ਚਰਚਾਵਾਂ ਅਤੇ ਕਿਆਸਅਰਾਈਆਂ ਨੂੰ ਵਿਰਾਮ ਲੱਗ ਗਿਆ ਹੈ।

ਪਿਛਲੇ ਕਈ ਮਹੀਨਿਆਂ ਤੋਂ ਨਕੋਦਰ ਦੀ ਸਿਆਸਤ ਵਿੱਚ ਇਹ ਚਰਚਾ ਲਗਾਤਾਰ ਚੱਲ ਰਹੀ ਸੀ ਕਿ ਆਗਾਮੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਿਸੇ ਨਵੇਂ ਚਿਹਰੇ ਨੂੰ ਮੌਕਾ ਦੇ ਸਕਦੀ ਹੈ ਅਤੇ ਇੱਕ ਮਜ਼ਬੂਤ ਅਕਾਲੀ ਆਗੂ ਦੇ ਪਾਰਟੀ ਵਿੱਚ ਸ਼ਾਮਲ ਹੋ ਕੇ ਟਿਕਟ ਹਾਸਲ ਕਰਨ ਦੀਆਂ ਸੰਭਾਵਨਾਵਾਂ ਵੀ ਪ੍ਰਗਟਾਈਆਂ ਜਾ ਰਹੀਆਂ ਸਨ। ਪਰ ਪਾਰਟੀ ਹਾਈਕਮਾਂਡ ਵੱਲੋਂ ਬੀਬੀ ਇੰਦਰਜੀਤ ਕੌਰ ਮਾਨ ਦੇ ਨਾਮ ’ਤੇ ਮੁੜ ਮੋਹਰ ਲਗਾ ਕੇ ਸਾਰੀਆਂ ਅਟਕਲਾਂ ’ਤੇ ਰੋਕ ਲਗਾ ਦਿੱਤੀ ਗਈ ਹੈ।

ਭਾਵੇਂ ਅਜੇ ਚੋਣ ਜ਼ਾਬਤਾ ਲਾਗੂ ਹੋਣ ਵਿੱਚ ਸਮਾਂ ਬਾਕੀ ਹੈ ਅਤੇ ਚੋਣਾਂ ਦਾ ਰਸਮੀ ਬਿਗਲ ਵੀ ਨਹੀਂ ਵੱਜਿਆ, ਪਰ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕਰਕੇ ਸਿਆਸੀ ਮੈਦਾਨ ਵਿੱਚ ਪਹਿਲਕਦਮੀ ਕਰ ਦਿੱਤੀ ਹੈ। ਇਸ ਫੈਸਲੇ ਨੂੰ ਨਕੋਦਰ ਹਲਕੇ ਦੀ ਸਿਆਸਤ ਵਿੱਚ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਉਮੀਦਵਾਰੀ ਦੇ ਐਲਾਨ ਤੋਂ ਬਾਅਦ ਬੀਬੀ ਇੰਦਰਜੀਤ ਕੌਰ ਮਾਨ ਦੇ ਨਿਵਾਸ ਸਥਾਨ ’ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਅਤੇ ਸਮਰਥਕਾਂ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣ ਗਿਆ।

ਹਾਈਕਮਾਂਡ ਦਾ ਕੀਤਾ ਧੰਨਵਾਦ

ਮੁੜ ਉਮੀਦਵਾਰ ਐਲਾਨੇ ਜਾਣ ’ਤੇ ਬੀਬੀ ਇੰਦਰਜੀਤ ਕੌਰ ਮਾਨ ਨੇ ਆਮ ਆਦਮੀ ਪਾਰਟੀ ਦੀ ਕੌਮੀ ਅਤੇ ਸੂਬਾਈ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਮੁੜ ਵਿਸ਼ਵਾਸ ਜਤਾਇਆ ਹੈ, ਜਿਸ ਲਈ ਉਹ ਹਾਈਕਮਾਂਡ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਨਕੋਦਰ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News