Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਯੂਨੀਵਰਸਿਟੀ ‘ਚ ਛੇਵੀਂ ਮੰਜ਼ਿਲ ਤੋਂ ਡਿੱਗਣ ਕਾਰਨ MBA ਦੀ ਵਿਦਿਆਰਥਣ ਦੀ ਮੌਤ, ਖੌਫ਼ਨਾਕ ਘਟਨਾ ਦੀ CCTV ਆਈ ਸਾਹਮਣੇ

Jaipur university Student suicide case; ਰਾਜਸਥਾਨ ਦੀ ਰਾਜਧਾਨੀ ਜੈਪੁਰ ਦੀ ਪੂਰਨਿਮਾ ਯੂਨੀਵਰਸਿਟੀ ‘ਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ MBA ਦੂਜੇ ਸਾਲ ਦੀ ਵਿਦਿਆਰਥਣ ਯਸ਼ਸਵੀ ਰੋਹਿਲਾ ਛੇਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਗੰਭੀਰ ਹਾਲਤ ‘ਚ ਉਸ ਨੂੰ ਮਹਾਤਮਾ ਗਾਂਧੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਯੂਨੀਵਰਸਿਟੀ ‘ਚ ਛੇਵੀਂ ਮੰਜ਼ਿਲ ਤੋਂ ਡਿੱਗਣ ਕਾਰਨ MBA ਦੀ ਵਿਦਿਆਰਥਣ ਦੀ ਮੌਤ, ਖੌਫ਼ਨਾਕ ਘਟਨਾ ਦੀ CCTV ਆਈ ਸਾਹਮਣੇ

Jaipur university Student suicide case; ਰਾਜਸਥਾਨ ਦੀ ਰਾਜਧਾਨੀ ਜੈਪੁਰ ਦੀ ਪੂਰਨਿਮਾ ਯੂਨੀਵਰਸਿਟੀ ‘ਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ MBA ਦੂਜੇ ਸਾਲ ਦੀ ਵਿਦਿਆਰਥਣ ਯਸ਼ਸਵੀ ਰੋਹਿਲਾ ਛੇਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਗੰਭੀਰ ਹਾਲਤ ‘ਚ ਉਸ ਨੂੰ ਮਹਾਤਮਾ ਗਾਂਧੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ‘ਚ ਹੜਕੰਪ ਮਚ ਗਿਆ। ਪ੍ਰਸ਼ਾਸਨ ਨੇ ਘਟਨਾ ਵਾਲੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਯੂਨੀਵਰਸਿਟੀ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਨਾਲ ਜੁੜੀਆਂ ਦੋ CCTV ਵੀਡੀਓਜ਼ ਸਾਹਮਣੇ ਆਈਆਂ ਹਨ। ਇੱਕ ਵੀਡੀਓ ‘ਚ ਵਿਦਿਆਰਥਣ ਛੇਵੀਂ ਮੰਜ਼ਿਲ ਦੀ ਛੱਤ ਦੇ ਬਿਲਕੁਲ ਕਿਨਾਰੇ ਬੈਠੀ ਦਿਖਾਈ ਦੇ ਰਹੀ ਹੈ, ਜਦਕਿ ਦੂਜੀ ਵੀਡੀਓ ‘ਚ ਉਹ ਪੌੜੀਆਂ ਰਾਹੀਂ ਤੇਜ਼ੀ ਨਾਲ ਛੱਤ ਵੱਲ ਜਾਂਦੀ ਨਜ਼ਰ ਆ ਰਹੀ ਹੈ।

ਛੇਵੀਂ ਮੰਜ਼ਿਲ ਤੋਂ ਡਿੱਗਣ ਵਾਲੀ ਵਿਦਿਆਰਥਣ ਦੀ ਪਛਾਣ ਯਸ਼ਸਵੀ ਰੋਹਿਲਾ ਵਜੋਂ ਹੋਈ ਹੈ। ਉਹ ਜੈਪੁਰ ਦੇ ਗੁੱਜਰ ਕੀ ਥੜੀ ਇਲਾਕੇ ਦੇ ਪ੍ਰੇਮ ਨਗਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਸ਼ਿਵਦਾਸਪੁਰਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ASI ਦਯਾਰਾਮ ਗੁੱਜਰ ਨੇ ਦੱਸਿਆ ਕਿ ਵਿਦਿਆਰਥਣ ਨੂੰ ਇਲਾਜ ਲਈ ਮਹਾਤਮਾ ਗਾਂਧੀ ਹਸਪਤਾਲ ਭੇਜਿਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ ਕਰੀਬ 10 ਵਜੇ ਵਾਪਰੀ। ਉਸ ਦਿਨ MBA ਦੇ ਮਿਡ-ਸਮੈਸਟਰ ਇਮਤਿਹਾਨ ਵੀ ਸਨ, ਪਰ ਯਸ਼ਸਵੀ ਇਮਤਿਹਾਨ ਦੇਣ ਨਹੀਂ ਪਹੁੰਚੀ ਸੀ। ਚਸ਼ਮਦੀਦਾਂ ਮੁਤਾਬਕ, ਜਦੋਂ ਹੋਰ ਵਿਦਿਆਰਥੀਆਂ ਨੂੰ ਉਸ ਦੇ ਛੇਵੀਂ ਮੰਜ਼ਿਲ ‘ਤੇ ਪਹੁੰਚਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਅਤੇ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News