Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਰੈਸਟੋਰੈਂਟ ’ਚ ਖਾਣਾ ਖਾਂਦੇ ਸਮੇਂ 42 ਸਾਲਾ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ

ਬੈਂਗਲੁਰੂ: ਬੈਂਗਲੁਰੂ ਦੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਂਦੇ ਸਮੇਂ 42 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ 30 ਅਕਤੂਬਰ ਨੂੰ ਗੋਟਿਗੇਰੇ ਇਲਾਕੇ ਵਿੱਚ ਸਥਿਤ ਗੁਰੂ ਗ੍ਰੀਨਜ਼ ਫੈਮਿਲੀ ਰੈਸਟੋਰੈਂਟ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਚੰਦਰੂ ਵਜੋਂ ਹੋਈ ਹੈ, ਜੋ ਚੰਨਰਾਏਪਟਨਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ, ਚੰਦਰੂ ਪਿਛਲੇ ਕੁਝ ਸਾਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰੈਸਟੋਰੈਂਟ ’ਚ ਖਾਣਾ ਖਾਂਦੇ ਸਮੇਂ 42 ਸਾਲਾ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ

ਬੈਂਗਲੁਰੂ: ਬੈਂਗਲੁਰੂ ਦੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਂਦੇ ਸਮੇਂ 42 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ 30 ਅਕਤੂਬਰ ਨੂੰ ਗੋਟਿਗੇਰੇ ਇਲਾਕੇ ਵਿੱਚ ਸਥਿਤ ਗੁਰੂ ਗ੍ਰੀਨਜ਼ ਫੈਮਿਲੀ ਰੈਸਟੋਰੈਂਟ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਚੰਦਰੂ ਵਜੋਂ ਹੋਈ ਹੈ, ਜੋ ਚੰਨਰਾਏਪਟਨਾ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ, ਚੰਦਰੂ ਪਿਛਲੇ ਕੁਝ ਸਾਲਾਂ ਤੋਂ ਇਸ ਰੈਸਟੋਰੈਂਟ ਦੇ ਬਾਰ ਵਿੱਚ ਕੈਸ਼ੀਅਰ ਵਜੋਂ ਕੰਮ ਕਰਦਾ ਸੀ। ਘਟਨਾ ਸਵੇਰੇ ਕਰੀਬ 11:40 ਵਜੇ ਦੀ ਹੈ, ਜਦੋਂ ਉਹ ਇੱਕ ਮੇਜ਼ ’ਤੇ ਬੈਠ ਕੇ ਖਾਣਾ ਖਾ ਰਿਹਾ ਸੀ। ਇਸੇ ਦੌਰਾਨ ਅਚਾਨਕ ਉਸ ਦੇ ਸੀਨੇ ਵਿੱਚ ਦਰਦ ਹੋਣ ਲੱਗਾ ਅਤੇ ਉਹ ਤੜਫਣ ਤੋਂ ਬਾਅਦ ਮੇਜ਼ ਕੋਲ ਡਿੱਗ ਪਿਆ।

ਪਹਿਲਾਂ ਉਹ ਖੱਬੇ ਪਾਸੇ ਵੱਲ ਡਿੱਗਿਆ ਅਤੇ ਕੁਝ ਸਮੇਂ ਬਾਅਦ ਉੱਠ ਕੇ ਬੈਠਣ ਦੀ ਕੋਸ਼ਿਸ਼ ਕੀਤੀ, ਪਰ ਫਿਰ ਸੱਜੇ ਪਾਸੇ ਵੱਲ ਫਰਸ਼ ’ਤੇ ਡਿੱਗ ਗਿਆ। ਉਸ ਨੂੰ ਡਿੱਗਦਾ ਦੇਖ ਕੇ ਰੈਸਟੋਰੈਂਟ ਦਾ ਸਟਾਫ ਤੁਰੰਤ ਮਦਦ ਲਈ ਪਹੁੰਚਿਆ। ਕਰਮਚਾਰੀਆਂ ਨੇ ਉਸ ਨੂੰ ਹੋਸ਼ ਵਿੱਚ ਲਿਆਉਣ ਲਈ ਸੀਪੀਆਰ (CPR) ਵੀ ਦਿੱਤਾ ਅਤੇ ਸਿਰ ’ਤੇ ਪਾਣੀ ਪਾਇਆ, ਪਰ ਕੋਈ ਫਾਇਦਾ ਨਹੀਂ ਹੋਇਆ। ਬਾਅਦ ਵਿੱਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਸਾਰੀ ਘਟਨਾ ਰੈਸਟੋਰੈਂਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਹੁਲੀਮਾਵੂ ਇਲਾਕੇ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News