Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

‘ਆਪ’ ਦੀ ਪਹਿਲੀ ਸੂਚੀ ਤੋਂ ਬਾਅਦ ਪੰਜਾਬ ’ਚ ਸਿਆਸੀ ਹਲਚਲ, ਦੋ ਵਿਧਾਇਕਾਂ ਨੇ ਛੱਡੀ ਪਾਰਟੀ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਛੱਡ ਦਿੱਤੀ ਹੈ। ਦੋਵਾਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਆਪ’ ਦੀ ਪਹਿਲੀ ਸੂਚੀ ਤੋਂ ਬਾਅਦ ਪੰਜਾਬ ’ਚ ਸਿਆਸੀ ਹਲਚਲ, ਦੋ ਵਿਧਾਇਕਾਂ ਨੇ ਛੱਡੀ ਪਾਰਟੀ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਛੱਡ ਦਿੱਤੀ ਹੈ। ਦੋਵਾਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨ ਸਭਾ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਹਾਲਾਂਕਿ, ਇਸ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਦੋਵਾਂ ਨੇ ਪਾਰਟੀ ਛੱਡਣ ਦੇ ਕਾਰਨ ਦੱਸਣ ਲਈ ਅੱਜ ਸ਼ਾਮ 4:30 ਵਜੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਵੀ ਸੱਦੀ ਹੈ।

ਜੌੜਾਮਾਜਰਾ ਦੀ ਥਾਂ ਰੱਖੜਾ ਨੂੰ ਮਿਲੀ ਸੀ ਜ਼ਿੰਮੇਵਾਰੀ
ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੀ ‘ਆਪ’ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਕੁਝ ਸਮਾਂ ਪਹਿਲਾਂ ਪਾਰਟੀ ਨੇ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਸੀ।

ਪਠਾਣਮਾਜਰਾ ’ਤੇ ਦਰਜ ਹੋਇਆ ਸੀ ਜਬਰ-ਜਨਾਹ ਦਾ ਕੇਸ
ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਉਹ ਆਸਟ੍ਰੇਲੀਆ ਚਲੇ ਗਏ ਸਨ। ਜਾਂਚ ਵਿੱਚ ਸ਼ਾਮਲ ਹੋਣ ਲਈ ਵਾਪਸ ਆਉਣ ’ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਦੋਵਾਂ ਵਿਧਾਇਕਾਂ ਦੇ ਪਾਰਟੀ ਛੱਡਣ ਅਤੇ ਸੰਭਾਵਿਤ ਭਾਜਪਾ ਵਿੱਚ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News