Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

‘ਆਪ’ ‘ਚ ਮਚੀ ਭਗਦੜ, 30 ਤੋਂ ਵੱਧ ਮੌਜੂਦਾ ਵਿਧਾਇਕ ਪਾਰਟੀ ਛੱਡਣ ਨੂੰ ਤਿਆਰ: ਡਾ. ਰਾਜਕੁਮਾਰ ਵੇਰਕਾ

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਰਾਜਨੀਤਿਕ ਹਮਲਾ ਬੋਲਦਿਆਂ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ— ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੇ ਅਸਤੀਫੇ ਤੋਂ ਬਾਅਦ ਪਾਰਟੀ ਦੇ ਅੰਦਰ ਭਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਆਪ’ ‘ਚ ਮਚੀ ਭਗਦੜ, 30 ਤੋਂ ਵੱਧ ਮੌਜੂਦਾ ਵਿਧਾਇਕ ਪਾਰਟੀ ਛੱਡਣ ਨੂੰ ਤਿਆਰ: ਡਾ. ਰਾਜਕੁਮਾਰ ਵੇਰਕਾ

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਰਾਜਨੀਤਿਕ ਹਮਲਾ ਬੋਲਦਿਆਂ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ— ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੇ ਅਸਤੀਫੇ ਤੋਂ ਬਾਅਦ ਪਾਰਟੀ ਦੇ ਅੰਦਰ ਭਾਰੀ ਉਥਲ-ਪੁਥਲ ਮਚੀ ਹੋਈ ਹੈ। ਡਾ. ਵੇਰਕਾ ਨੇ ਚੁਟਕੀ ਲੈਂਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ‘ਚ ਹਰ ਪਾਸੇ ‘ਮਾਜਰਾ’ ਹੀ ‘ਮਾਜਰਾ’ ਨਜ਼ਰ ਆ ਰਿਹਾ ਹੈ— ਕਿਤੇ ਭ੍ਰਿਸ਼ਟਾਚਾਰ ਦਾ ਮਾਜਰਾ, ਕਿਤੇ ਨਸ਼ੇ ਦਾ ਮਾਜਰਾ ਤਾਂ ਕਿਤੇ ਮੁੱਖ ਮੰਤਰੀ ਦੇ ਪਰਿਵਾਰ ਅਤੇ ਦਿੱਲੀ ਤੋਂ ਆਏ ਏਜੰਟਾਂ ਦੀ ਕਥਿਤ ਲੁੱਟ ਦਾ ਮਾਜਰਾ।

ਡਾ. ਵੇਰਕਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪੱਕੀ ਜਾਣਕਾਰੀ ਹੈ ਕਿ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਦੇ 30 ਤੋਂ ਵੱਧ ਮੌਜੂਦਾ ਵਿਧਾਇਕ ਪਾਰਟੀ ਨੂੰ ਅਲਵਿਦਾ ਕਹਿਣ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਿਸ ਤਰ੍ਹਾਂ ਕਾਨੂੰਨ-ਵਿਵਸਥਾ ਢਹਿ-ਢੇਰੀ ਹੋਈ ਪਈ ਹੈ, ਸਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਨੇ ਅਤੇ ਨਸ਼ਾ ਲਗਾਤਾਰ ਨੌਜਵਾਨਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ, ਉਸ ਤੋਂ ਆਮ ਜਨਤਾ ਦੇ ਨਾਲ-ਨਾਲ ਸੱਤਾ ਧਿਰ ਦੇ ਵਿਧਾਇਕ ਵੀ ਆਪਣੇ ਆਪ ਨੂੰ ਬੇਚੈਨ ਮਹਿਸੂਸ ਕਰ ਰਹੇ ਨੇ।

ਕਾਂਗਰਸ ਆਗੂ ਨੇ ਦੋਸ਼ ਲਾਇਆ ਕਿ ਰਾਜ ‘ਚ ਸੱਤਾ ਦੀ ਦੁਰਵਰਤੋਂ ਕਰਕੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਜਾ ਰਿਹਾ ਹੈ। ਦਿੱਲੀ ਦੇ ਆਗੂਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਸਰਕਾਰ ਕਾਰਨ ਵਿਧਾਇਕਾਂ ਕੋਲ ਆਪਣੇ ਹਲਕਿਆਂ ‘ਚ ਮੂੰਹ ਦਿਖਾਉਣ ਦੀ ਜਗ੍ਹਾ ਨਹੀਂ ਬਚੀ।

Read Latest News and Breaking News at Daily Post TV, Browse for more News

Ad
Ad

Punjab District News