Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

AAP ਨੂੰ ਵੱਡਾ ਸਿਆਸੀ ਝਟਕਾ, ਤਿੰਨ ਵਿਧਾਇਕਾਂ ਨੇ ਫੜਿਆ BJP ਦਾ ਪੱਲਾ

ਕੁੰਵਰ ਵਿਜੈ ਪ੍ਰਤਾਪ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ BJP ‘ਚ ਸ਼ਾਮਲ ਦੋ ਦਿਨਾਂ ਅੰਦਰ ਤਿੰਨਾਂ ਵਿਧਾਇਕਾਂ ਨੇ ਛੱਡੀ ਸੀ ਆਮ ਆਦਮੀ ਪਾਰਟੀ Punjab AAP MLA BJP Join; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਤਿੰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
AAP ਨੂੰ ਵੱਡਾ ਸਿਆਸੀ ਝਟਕਾ, ਤਿੰਨ ਵਿਧਾਇਕਾਂ ਨੇ ਫੜਿਆ BJP ਦਾ ਪੱਲਾ

ਕੁੰਵਰ ਵਿਜੈ ਪ੍ਰਤਾਪ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ BJP ‘ਚ ਸ਼ਾਮਲ

ਦੋ ਦਿਨਾਂ ਅੰਦਰ ਤਿੰਨਾਂ ਵਿਧਾਇਕਾਂ ਨੇ ਛੱਡੀ ਸੀ ਆਮ ਆਦਮੀ ਪਾਰਟੀ

Punjab AAP MLA BJP Join; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਤਿੰਨ ਵਿਧਾਇਕ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।

ਤਿੰਨਾਂ ਵਿਧਾਇਕਾਂ ਨੇ ਪਿਛਲੇ ਦੋ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਐਤਵਾਰ ਨੂੰ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ, ਜਦਕਿ ਸੋਮਵਾਰ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ AAP ਨੂੰ ਅਲਵਿਦਾ ਕਹਿ ਦਿੱਤਾ ਸੀ।

ਦੋ ਦਿਨਾਂ ‘ਚ AAP ਦੇ ਤਿੰਨ ਵਿਧਾਇਕਾਂ ਨੇ ਛੱਡੀ ਪਾਰਟੀ

ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਜੂਨ 2025 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਪਾਰਟੀ ਛੱਡਣ ਤੋਂ ਪਹਿਲਾਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦਿੱਤਾ ਸੀ।

BJP ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ।

ਜ਼ਿਕਰਯੋਗ ਹੈ ਕਿ ਤਿੰਨਾਂ ਵਿਧਾਇਕਾਂ ਨੇ ਪਿਛਲੇ ਦੋ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਹੁਣ ਤਿੰਨਾਂ ਦੇ BJP ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਸ਼ੁਰੂ ਹੋ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News