Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

1984 ਦਾ ਸਿੱਖ ਕਤਲੇਆਮ ਭਾਰਤੀ ਲੋਕਤੰਤਰ ਦੇ ਮੱਥੇ ’ਤੇ ਕਲੰਕ: ਐਡਵੋਕੇਟ ਧਾਮੀ

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਨੂੰ ਭਾਰਤੀ ਲੋਕਤੰਤਰ ਦੇ ਮੱਥੇ ’ਤੇ ਕਲੰਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਘਟਨਾ ਨੂੰ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
1984 ਦਾ ਸਿੱਖ ਕਤਲੇਆਮ ਭਾਰਤੀ ਲੋਕਤੰਤਰ ਦੇ ਮੱਥੇ ’ਤੇ ਕਲੰਕ: ਐਡਵੋਕੇਟ ਧਾਮੀ
Harjinder Singh Dhami

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਨੂੰ ਭਾਰਤੀ ਲੋਕਤੰਤਰ ਦੇ ਮੱਥੇ ’ਤੇ ਕਲੰਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਘਟਨਾ ਨੂੰ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਇਨ੍ਹਾਂ ਮਾਮਲਿਆਂ ਵਿੱਚ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਆਗੂਆਂ ਦੀ ਪੈਰਵੀ ਕੀਤੀ ਅਤੇ ਉਨ੍ਹਾਂ ਨੂੰ ਵੱਡੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ। ਉਹ 1984 ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਹ ਬਿਆਨ ਜਾਰੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਕਰੀਬ ਇੱਕ ਹਫ਼ਤੇ ਤੱਕ ਸਿੱਖਾਂ ਵਿਰੁੱਧ ਹਿੰਸਾ ਹੋਈ। ਇਸ ਦੌਰਾਨ ਹਜ਼ਾਰਾਂ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੇ ਜ਼ੁਲਮ ਕੀਤੇ ਗਏ। ਇਸ ਘਟਨਾ ਨੇ ਦੁਨੀਆ ਭਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ।

ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ

ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਿੱਖ ਭਾਈਚਾਰੇ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਇਸ ਦੇ ਬਾਵਜੂਦ ਉਸ ਨੂੰ ਵਾਰ-ਵਾਰ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਨਵੰਬਰ ਦਾ ਮਹੀਨਾ ਆਉਂਦਿਆਂ ਹੀ ਕਤਲੇਆਮ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ।

ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ

ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦੁਖਾਂਤ ਨੂੰ ਕਦੇ ਨਹੀਂ ਭੁੱਲੇਗੀ ਅਤੇ ਇਸ ਦੀ ਯਾਦ ਵਿੱਚ ਹਰ ਸਾਲ ਸ਼ਰਧਾਂਜਲੀ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ 2 ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ 1984 ਦੇ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News