Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਮਸ਼ਹੂਰ TV ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦੇਹਾਂਤ

Television actor Anuj Thakur dies; TV ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ‘ਧੂਮ ਮਚਾਓ ਧੂਮ’ ਵਰਗੇ ਸ਼ੋਅ ਨਾਲ ਪਛਾਣ ਬਣਾਉਣ ਵਾਲੇ ਅਦਾਕਾਰ ਅਨੁਜ ਠਾਕੁਰ ਦਾ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 27 ਅਕਤੂਬਰ 2026 ਨੂੰ ਮੁੰਬਈ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ। ਹਾਲਾਂਕਿ, ਉਨ੍ਹਾਂ ਦੇ ਦੇਹਾਂਤ ਦੀ ਖ਼ਬਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਸ਼ਹੂਰ TV ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦੇਹਾਂਤ

Television actor Anuj Thakur dies; TV ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ‘ਧੂਮ ਮਚਾਓ ਧੂਮ’ ਵਰਗੇ ਸ਼ੋਅ ਨਾਲ ਪਛਾਣ ਬਣਾਉਣ ਵਾਲੇ ਅਦਾਕਾਰ ਅਨੁਜ ਠਾਕੁਰ ਦਾ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 27 ਅਕਤੂਬਰ 2026 ਨੂੰ ਮੁੰਬਈ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ। ਹਾਲਾਂਕਿ, ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ।

ਕਾਸਟਿੰਗ ਡਾਇਰੈਕਟਰ ਅਤੇ ਅਦਾਕਾਰ ਦੇ ਕਰੀਬੀ ਦੋਸਤ ਰੁਪੇਸ਼ ਸੋਨਾਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਅਤੇ ਦੁੱਖ ਪ੍ਰਗਟਾਇਆ। ਜਾਣਕਾਰੀ ਮੁਤਾਬਕ, 27 ਅਕਤੂਬਰ ਦੀ ਸਵੇਰ ਤੜਕੇ ਅਨੁਜ ਮੁੰਬਈ ਦੇ ਓਸ਼ੀਵਾਰਾ ਸਥਿਤ ਆਪਣੇ ਘਰ ਵਿੱਚ ਸੌਂ ਰਹੇ ਸਨ, ਇਸੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦੌਰੇ ਪਏ ਸਨ।

ਦੋਸਤ ਨੇ ਸੋਸ਼ਲ ਮੀਡੀਆ ’ਤੇ ਜਤਾਇਆ ਦੁੱਖ

ਰੁਪੇਸ਼ ਸੋਨਾਰ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਅਨੁਜ ਹੁਣ ਉਨ੍ਹਾਂ ਵਿਚਕਾਰ ਨਹੀਂ ਰਹੇ। ਉਹ ਸਿਰਫ਼ ਉਨ੍ਹਾਂ ਦੇ ਦੋਸਤ ਨਹੀਂ, ਸਗੋਂ ਛੋਟੇ ਭਰਾ ਵਾਂਗ ਸਨ। ਦੋਵਾਂ ਨੇ ਇਕੱਠੇ ਕਈ ਪ੍ਰੋਜੈਕਟ ਕਰਨ ਦੀ ਯੋਜਨਾ ਬਣਾਈ ਸੀ। ਉਨ੍ਹਾਂ ਨੇ ਅਨੁਜ ਦੇ ਸ਼ੁਰੂਆਤੀ ਸੰਘਰਸ਼ ਤੋਂ ਲੈ ਕੇ ਉਨ੍ਹਾਂ ਦੇ ਪੂਰੇ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਉਨ੍ਹਾਂ ਦਾ ਇਸ ਤਰ੍ਹਾਂ ਚਲੇ ਜਾਣਾ ਦਿਲ ਤੋੜਨ ਵਾਲਾ ਹੈ।

ਮੌਤ ਤੋਂ 10 ਦਿਨ ਪਹਿਲਾਂ ਹੋਈ ਸੀ ਆਖਰੀ ਮੁਲਾਕਾਤ

ਰੁਪੇਸ਼ ਸੋਨਾਰ ਨੇ ਦੱਸਿਆ ਕਿ ਅਨੁਜ ਪਿਛਲੇ ਕੁਝ ਸਮੇਂ ਤੋਂ ਇੰਡਸਟਰੀ ਤੋਂ ਦੂਰ ਸਨ, ਪਰ ਦੋਵਾਂ ਦਾ ਸੰਪਰਕ ਬਣਿਆ ਹੋਇਆ ਸੀ। ਉਨ੍ਹਾਂ ਦੀ ਮੌਤ ਤੋਂ ਕਰੀਬ 10 ਦਿਨ ਪਹਿਲਾਂ ਹੀ ਦੋਵਾਂ ਦੀ ਮੁਲਾਕਾਤ ਹੋਈ ਸੀ। ਸੋਨਾਰ ਮੁਤਾਬਕ, ਜਦੋਂ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਅਨੁਜ ਨੂੰ ਫ਼ੋਨ ਕੀਤਾ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਫ਼ੋਨ ਚੁੱਕ ਕੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦਿੱਤੀ।

ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਕ ਸਵੇਰੇ ਅਲਾਰਮ ਵੱਜਣ ਤੋਂ ਬਾਅਦ ਜਦੋਂ ਅਨੁਜ ਦੀ ਮਾਂ ਉਨ੍ਹਾਂ ਨੂੰ ਦੇਖਣ ਗਈ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਸੋਨਾਰ ਦੇ ਅਨੁਸਾਰ, ਇਸ ਸਾਲ ਦੀ ਸ਼ੁਰੂਆਤ ਵਿੱਚ ਵੀ ਅਨੁਜ ਨੂੰ ਦੌਰੇ ਪਏ ਸਨ ਅਤੇ ਉਹ ਇਸ ਲਈ ਦਵਾਈ ਲੈ ਰਹੇ ਸਨ। ਪਰਿਵਾਰ ਨੇ ਇਸ ਮੁਸ਼ਕਲ ਸਮੇਂ ਵਿੱਚ ਨਿੱਜਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਕਈ TV ਸ਼ੋਅਜ਼ ਵਿੱਚ ਕਰ ਚੁੱਕੇ ਸਨ ਕੰਮ

ਅਨੁਜ ਠਾਕੁਰ ‘ਧੂਮ ਮਚਾਓ ਧੂਮ’, ‘ਬੰਧਨ ਸੱਤ ਜਨਮੋਂ ਕਾ’, ‘ਬੀੰਦ ਬਣੂੰਗਾ ਘੋੜੀ ਚੜ੍ਹੂੰਗਾ’ ਅਤੇ ‘ਮਹੀਸਾਗਰ’ ਵਰਗੇ TV ਸ਼ੋਅਜ਼ ਵਿੱਚ ਕੰਮ ਕਰ ਚੁੱਕੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਅੰਤਿਮ ਸੰਸਕਾਰ ਲਈ ਹਰਿਦੁਆਰ ਗਏ ਹਨ। ਅਨੁਜ ਦੇ ਅਚਾਨਕ ਦੇਹਾਂਤ ਨਾਲ TV ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

Read Latest News and Breaking News at Daily Post TV, Browse for more News

Ad
Ad

Punjab District News