Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਵੀ ਜਿੱਤਿਆ

ਜਲੰਧਰ: ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡਜ਼ ਦੇ ਮਹਾਨ ਡਰੈਗ-ਫ਼ਲਿੱਕਰ ਫ਼ਲੋਰਿਸ ਜਾਨ ਬੋਵਲੈਂਡਰ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਤੋਂ ਬਾਅਦ ਸ਼ੁਰੂ ਹੋਏ ਆਖਰੀ ਲੀਗ ਮੈਚ ਵਿੱਚ ਭਾਰਤੀ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ 8-0 ਨਾਲ ਵੱਡੇ ਫਰਕ ਨਾਲ ਹਾਰ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਵੀ ਜਿੱਤਿਆ
  • ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਹਾਨ ਡੱਚ ਖਿਡਾਰੀ ਫ਼ਲੋਰਿਸ ਜਾਨ ਬੋਵਲੈਂਡਰ ਨੇ ਦੋਵਾਂ ਟੀਮਾਂ ਨਾਲ ਕੀਤੀ ਜਾਣ-ਪਛਾਣ

ਜਲੰਧਰ: ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡਜ਼ ਦੇ ਮਹਾਨ ਡਰੈਗ-ਫ਼ਲਿੱਕਰ ਫ਼ਲੋਰਿਸ ਜਾਨ ਬੋਵਲੈਂਡਰ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਤੋਂ ਬਾਅਦ ਸ਼ੁਰੂ ਹੋਏ ਆਖਰੀ ਲੀਗ ਮੈਚ ਵਿੱਚ ਭਾਰਤੀ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ 8-0 ਨਾਲ ਵੱਡੇ ਫਰਕ ਨਾਲ ਹਾਰ ਦੇ ਕੇ ਆਪਣੀ ਜੇਤੂ ਲੈਅ ਬਰਕਰਾਰ ਰੱਖੀ ਹੈ।

ਇਸ ਜਿੱਤ ਨਾਲ ਭਾਰਤੀ ਟੀਮ ਰਾਊਂਡ ਰੌਬਿਨ ਲੀਗ ਗੇੜ ਵਿੱਚ ਸਿਖ਼ਰਲੇ ਸਥਾਨ ‘ਤੇ ਰਹੀ। ਇਸ ਆਖ਼ਰੀ ਲੀਗ ਮੁਕਾਬਲੇ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਲੋਰਿਸ ਜਾਨ ਬੋਵਲੈਂਡਰ ਨੇ ਭਾਰਤੀ ਅਤੇ ਦੱਖਣੀ ਕੋਰੀਆਈ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

ਲੀਗ ਗੇੜ ਵਿੱਚ ਭਾਰਤ 15 ਅੰਕਾਂ ਨਾਲ ਪਹਿਲੇ, ਜਾਪਾਨ 10 ਅੰਕਾਂ ਨਾਲ ਦੂਜੇ, ਮਲੇਸ਼ੀਆ 9 ਅੰਕਾਂ ਨਾਲ ਤੀਜੇ ਅਤੇ ਦੱਖਣੀ ਕੋਰੀਆ 6 ਅੰਕਾਂ ਨਾਲ ਚੌਥੇ ਸਥਾਨ ‘ਤੇ ਰਿਹਾ।

ਇਸ ਮੈਚ ਵਿੱਚ ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ ਦੋ ਗੋਲ ਦਾਗੇ, ਜਦਕਿ ਕਪਤਾਨ ਹਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਸ਼ਿਲਾਨੰਦ ਲਾਕੜਾ, ਸੰਜੇ ਅਤੇ ਅੰਗਦ ਬੀਰ ਸਿੰਘ ਨੇ ਇੱਕ-ਇੱਕ ਗੋਲ ਕੀਤਾ।

ਇਸ ਤੋਂ ਪਹਿਲਾਂ ਖੇਡੇ ਗਏ ਮੈਚ ਵਿੱਚ ਬੰਗਲਾਦੇਸ਼ ਨੇ ਚੀਨ ਨੂੰ 1-1 ਦੀ ਬਰਾਬਰੀ ‘ਤੇ ਰੋਕ ਲਿਆ। ਚੀਨ ਵੱਲੋਂ ਮੈਚ ਦੇ ਦੂਜੇ ਮਿੰਟ ਵਿੱਚ ਬੇਨਹਾਈ ਚੇਨ ਨੇ ਪੈਨਲਟੀ ਕਾਰਨਰ ਰਾਹੀਂ ਪਹਿਲਾ ਗੋਲ ਕਰਕੇ ਟੀਮ ਨੂੰ ਬੜ੍ਹਤ ਦਿਵਾਈ। ਬੰਗਲਾਦੇਸ਼ ਲਈ ਬਰਾਬਰੀ ਦਾ ਗੋਲ ਕਪਤਾਨ ਅਸ਼ਰਫ਼ੁਲ ਇਸਲਾਮ ਨੇ 38ਵੇਂ ਮਿੰਟ ਵਿੱਚ ਪੈਨਲਟੀ ਸਟੋਰਕ ਨੂੰ ਗੋਲ ਵਿੱਚ ਬਦਲਕੇ ਕੀਤਾ।

ਜਾਪਾਨ ਅਤੇ ਮਲੇਸ਼ੀਆ ਵਿਚਾਲੇ ਖੇਡੇ ਗਏ ਇੱਕ ਹੋਰ ਫਸਵੇਂ ਮੁਕਾਬਲੇ ਵਿੱਚ ਜਾਪਾਨ ਨੇ 2-1 ਨਾਲ ਜਿੱਤ ਦਰਜ ਕੀਤੀ। ਮਲੇਸ਼ੀਆ ਵੱਲੋਂ 10ਵੇਂ ਮਿੰਟ ਵਿੱਚ ਅਬੂ ਕਮਲ ਅਜ਼ਰਾਈ ਨੇ ਗੋਲ ਕਰਕੇ ਆਪਣੀ ਟੀਮ ਨੂੰ ਸ਼ੁਰੂਆਤ ‘ਚ ਬੜ੍ਹਤ ਦਿਵਾਈ, ਪਰ ਜਾਪਾਨੀ ਟੀਮ ਨੇ ਹਾਰ ਨਹੀਂ ਮੰਨੀ। ਜਾਪਾਨ ਦੇ ਕੇਨਤਾਰੋ ਫ਼ੁਕੂਦਾ ਨੇ ਕ੍ਰਮਵਾਰ 24ਵੇਂ ਅਤੇ 54ਵੇਂ ਮਿੰਟ ਵਿੱਚ ਦੋ ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ।

ਹੁਣ ਸੈਮੀਫ਼ਾਈਨਲ ਗੇੜ ਵਿੱਚ ਭਾਰਤ ਦਾ ਮੁਕਾਬਲਾ ਦੱਖਣੀ ਕੋਰੀਆ ਨਾਲ ਅਤੇ ਜਾਪਾਨ ਦਾ ਮਲੇਸ਼ੀਆ ਨਾਲ ਹੋਵੇਗਾ। ਇਹ ਚਾਰੇ ਟੀਮਾਂ ਪਹਿਲਾਂ ਹੀ ਅੰਤਿਮ ਚਾਰ ਵਿੱਚ ਥਾਂ ਬਣਾ ਚੁੱਕੀਆਂ ਹਨ। ਸੈਮੀਫ਼ਾਈਨਲ ਮੁਕਾਬਲੇ 4 ਨਵੰਬਰ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ, ਅਤੇ ਫ਼ਾਈਨਲ ਮੁਕਾਬਲਾ ਵੀ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News