Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ

ਜਲੰਧਰ: ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜਾਬੀ ਗਾਇਕ ਹਨੀ ਸਿੰਘ ਦੇ ਭਤੀਜੇ ਦਿਵਿਤ ਓਲਕ ਦੇ ਆਈਫੋਨ ਨੇ ਸਭ ਤੋਂ ਪਹਿਲਾਂ ਉਸ ਦੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦਿੱਤੀ ਸੀ। ਦਿਵਿਤ ਨੇ ਆਪਣੇ ਫੋਨ ਵਿੱਚ ਐਪਲ ਦਾ ‘ਕ੍ਰੈਸ਼ ਡਿਟੈਕਸ਼ਨ’ ਫੀਚਰ ਚਾਲੂ ਕੀਤਾ ਹੋਇਆ ਸੀ ਅਤੇ ਐਮਰਜੈਂਸੀ ਸੰਪਰਕ ਵਜੋਂ ਮਾਂ ਦਾ ਨੰਬਰ ਦਰਜ ਸੀ। ਜਾਣਕਾਰੀ ਮੁਤਾਬਕ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ

ਜਲੰਧਰ: ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜਾਬੀ ਗਾਇਕ ਹਨੀ ਸਿੰਘ ਦੇ ਭਤੀਜੇ ਦਿਵਿਤ ਓਲਕ ਦੇ ਆਈਫੋਨ ਨੇ ਸਭ ਤੋਂ ਪਹਿਲਾਂ ਉਸ ਦੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦਿੱਤੀ ਸੀ। ਦਿਵਿਤ ਨੇ ਆਪਣੇ ਫੋਨ ਵਿੱਚ ਐਪਲ ਦਾ ‘ਕ੍ਰੈਸ਼ ਡਿਟੈਕਸ਼ਨ’ ਫੀਚਰ ਚਾਲੂ ਕੀਤਾ ਹੋਇਆ ਸੀ ਅਤੇ ਐਮਰਜੈਂਸੀ ਸੰਪਰਕ ਵਜੋਂ ਮਾਂ ਦਾ ਨੰਬਰ ਦਰਜ ਸੀ।

ਜਾਣਕਾਰੀ ਮੁਤਾਬਕ, ਸ਼ਨੀਵਾਰ ਰਾਤ ਜਿਵੇਂ ਹੀ ਦਿਵਿਤ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਤਾਂ ਉਸ ਦੀ ਮਾਂ ਦੇ ਮੋਬਾਈਲ ’ਤੇ ਐਮਰਜੈਂਸੀ ਅਲਰਟ ਪਹੁੰਚ ਗਿਆ। ਮਾਂ ਨੇ ਸਭ ਤੋਂ ਪਹਿਲਾਂ ਉੱਠ ਕੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਬਾਰੇ ਦੱਸਿਆ। ਇਸ ਤੋਂ ਬਾਅਦ ਜਦੋਂ ਦਿਵਿਤ ਦੇ ਫੋਨ ’ਤੇ ਕਾਲ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ। ਪਰਿਵਾਰ ਨੇ ਉਸ ਦੇ ਦੋਸਤ ਨਾਲ ਗੱਲ ਕੀਤੀ ਤਾਂ ਹਾਦਸੇ ਬਾਰੇ ਪਤਾ ਲੱਗਾ। ਦੋਸਤ ਨੇ ਦੱਸਿਆ ਕਿ ਦਿਵਿਤ ਨੂੰ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਵਿਤ, ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤਰ ਅਤੇ ਗਾਇਕ-ਰੈਪਰ ਹਨੀ ਸਿੰਘ ਦਾ ਭਤੀਜਾ ਸੀ। ਉਹ ਆਪਣੇ ਦੋਸਤਾਂ ਨਾਲ ਇਕ ਹੋਰ ਦੋਸਤ ਦੀ ਜਨਮਦਿਨ ਪਾਰਟੀ ’ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਸ ਦੀ ਕਾਰ ਨਗਰ ਨਿਗਮ ਦੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦਿਵਿਤ ਦਾ ਅੰਤਿਮ ਸੰਸਕਾਰ ਅੱਜ 3 ਨਵੰਬਰ ਨੂੰ ਜਲੰਧਰ ਵਿੱਚ ਕੀਤਾ ਜਾਵੇਗਾ। ਇਸ ਮੌਕੇ ਹਨੀ ਸਿੰਘ ਸਮੇਤ ਮਨੋਰੰਜਨ ਜਗਤ ਦੀਆਂ ਹੋਰ ਹਸਤੀਆਂ ਦੇ ਪਹੁੰਚਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News