Shiromani Akali Dal New President: 12 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ
Shiromani Akali Dal New President: ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ 12 ਅਪ੍ਰੈਲ ਨੂੰ ਅੰਮ੍ਰਿਤਸਰ ‘ਚ ਚੋਣ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਵੇਗਾ।
ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ।
ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਵਰਕਰਾਂ ਦੀ ਮੇਹਨਤ ਸਦਕਾ ਹੀ ਪਾਰਟੀ ਦੀ ਭਰਤੀ ਮੁਕੰਮਲ ਹੋਈ ਹੈ। ਸਾਡੀ ਮੈਂਬਰਸ਼ਿਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਸਾਰੇ ਵਰਕਰਾਂ ਦਾ ਧੰਨਵਾਦ , ਜੋ ਅਕਾਲੀ ਦਲ ਨੂੰ ਇਨ੍ਹਾਂ ਪਿਆਰ ਦਿੱਤਾ। ਸਾਰੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਗਿਆ।
ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਵੀ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ ਪਰ ਇਸ ਸਮੇ ਬਲਵਿੰਦਰ ਸਿੰਘ ਭੂੰਦੜ ਨੇ ਜੋ ਰੋਲ ਅਦਾ ਕੀਤਾ, ਉਸ ਲਈ ਮਤਾ ਪਾ ਕੇ ਉਹਨਾਂ ਦਾ ਵੀ ਧੰਨਵਾਦ ਕੀਤਾ ਗਿਆ। 5 ਸਾਲ ਪਹਿਲਾਂ ਇਸ ਵਰਕਿੰਗ ਕਮੇਟੀ ਦੀ ਚੋਣ ਹੋਈ ਸੀ ,ਅੱਜ ਉਸਦੀ ਆਖਰੀ ਮੀਟਿੰਗ ਸੀ। ਸਾਰੇ ਮੈਂਬਰ ਅੱਜ ਹਾਜ਼ਿਰ ਰਹੇ ਹਨ।