Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਟ੍ਰੇਨ ‘ਚ ਮੁਫ਼ਤ ਸਫ਼ਰ ਕਰਨ ਵਾਲਿਆਂ ਤੋਂ ਕਰੋੜਾਂ ਰੁਪਏ ਵਸੂਲਿਆ ਜੁਰਮਾਨਾ, ਚੈਕਿੰਗ ਦੌਰਾਨ ਕਰੀਬ 31 ਹਜ਼ਾਰ ਯਾਤਰੀ ਫੜੇ

Firozpur Railway Action; ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਵਿੱਚ ਅਕਤੂਬਰ ਮਹੀਨੇ ਦੌਰਾਨ ਟਿਕਟ ਜਾਂਚ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟ ‘ਤੇ ਸਫ਼ਰ ਕਰਨ ਵਾਲੇ 30,466 ਯਾਤਰੀਆਂ ਨੂੰ ਫੜਿਆ ਗਿਆ। ਇਨ੍ਹਾਂ ਤੋਂ 2.50 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ। ਰੇਲਵੇ ਦੇ ਟਿਕਟ ਚੈਕਿੰਗ ਸਟਾਫ਼ ਨੇ ਵੱਖ-ਵੱਖ ਟਰੇਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਟ੍ਰੇਨ ‘ਚ ਮੁਫ਼ਤ ਸਫ਼ਰ ਕਰਨ ਵਾਲਿਆਂ ਤੋਂ ਕਰੋੜਾਂ ਰੁਪਏ ਵਸੂਲਿਆ ਜੁਰਮਾਨਾ, ਚੈਕਿੰਗ ਦੌਰਾਨ ਕਰੀਬ 31 ਹਜ਼ਾਰ ਯਾਤਰੀ ਫੜੇ

Firozpur Railway Action; ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਵਿੱਚ ਅਕਤੂਬਰ ਮਹੀਨੇ ਦੌਰਾਨ ਟਿਕਟ ਜਾਂਚ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟ ‘ਤੇ ਸਫ਼ਰ ਕਰਨ ਵਾਲੇ 30,466 ਯਾਤਰੀਆਂ ਨੂੰ ਫੜਿਆ ਗਿਆ। ਇਨ੍ਹਾਂ ਤੋਂ 2.50 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ।

ਰੇਲਵੇ ਦੇ ਟਿਕਟ ਚੈਕਿੰਗ ਸਟਾਫ਼ ਨੇ ਵੱਖ-ਵੱਖ ਟਰੇਨਾਂ ਵਿੱਚ ਜਾਂਚ ਦੌਰਾਨ ਇਨ੍ਹਾਂ ਯਾਤਰੀਆਂ ਨੂੰ ਫੜਿਆ। ਰੇਲਵੇ ਵੱਲੋਂ ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ ‘ਤੇ ਰੋਕ ਲਗਾਉਣ ਲਈ ਲਗਾਤਾਰ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ‘ਤੇ ਗੰਦਗੀ ਫੈਲਾਉਣ ਵਾਲੇ 169 ਯਾਤਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਇਨ੍ਹਾਂ ‘ਤੇ Anti Littering Act ਤਹਿਤ 65 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ। ਰੇਲਵੇ ਵੱਲੋਂ ਯਾਤਰੀਆਂ ਨੂੰ ਸਟੇਸ਼ਨ ਅਤੇ ਟਰੇਨਾਂ ਵਿੱਚ ਸਫ਼ਾਈ ਬਣਾਈ ਰੱਖਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਕਿਹਾ ਕਿ ਟਿਕਟ ਜਾਂਚ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਦਾ ਮਕਸਦ ਯਾਤਰੀਆਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰੇਲ ਸਫ਼ਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਿਯਮਾਂ ਦੀ ਪਾਲਣਾ ਕਰਨ ਵਾਲੇ ਯਾਤਰੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੈਧ ਟਿਕਟ ਲੈ ਕੇ ਹੀ ਸਫ਼ਰ ਕਰਨ ਅਤੇ ਰੇਲਵੇ ਕੰਪਲੈਕਸ ਵਿੱਚ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

Read Latest News and Breaking News at Daily Post TV, Browse for more News

Ad
Ad

Punjab District News