Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ‘ਚ ਨਸ਼ੇ ਦੇ 3 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 12 ਪਿਸਤੌਲ,2 ਹੈਂਡ ਗ੍ਰਨੇਡ ਸਮੇਤ 11 ਮੁਲਜ਼ਮ ਗ੍ਰਿਫ਼ਤਾਰ

Amritsar Illegal Arms Seizure; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਨਸ਼ੇ ਦੇ 3 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 12 ਪਿਸਤੌਲ,2 ਹੈਂਡ ਗ੍ਰਨੇਡ ਸਮੇਤ 11 ਮੁਲਜ਼ਮ ਗ੍ਰਿਫ਼ਤਾਰ

Amritsar Illegal Arms Seizure; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ DGP ਗੌਰਵ ਯਾਦਵ ਨੇ ਆਪਣੇ X ਹੈਂਡਲ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਡਰੋਨ ਰਾਹੀਂ ਭਾਰਤ ਭੇਜੇ ਜਾਂਦੇ ਸਨ ਹਥਿਆਰ ਤੇ ਨਸ਼ੇ

DGP ਮੁਤਾਬਕ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ ਵਿਦੇਸ਼ੀ ਹੈਂਡਲਰ ਡਰੋਨ ਰਾਹੀਂ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭਾਰਤ ਭੇਜਦੇ ਸਨ। ਇਸ ਤੋਂ ਬਾਅਦ ਮੁਲਜ਼ਮ ਇਨ੍ਹਾਂ ਖੇਪਾਂ ਨੂੰ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਂਦੇ ਸਨ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਲੋਕਾਂ ਨੂੰ ਡਰਾਉਣ ਅਤੇ ਫਿਰੌਤੀ ਵਸੂਲਣ ਲਈ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰਦੇ ਸਨ। ਪੁਲਿਸ ਮੁਤਾਬਕ ਫਿਰੌਤੀ ਦੀ ਮੰਗ ਪੂਰੀ ਨਾ ਹੋਣ ‘ਤੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ ‘ਤੇ ਗੋਲੀਬਾਰੀ ਵੀ ਕੀਤੀ ਜਾਂਦੀ ਸੀ। ਪੁਲਿਸ ਹੁਣ ਇਨ੍ਹਾਂ ਵਾਰਦਾਤਾਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਦੀ ਜਾਂਚ ਕਰ ਰਹੀ ਹੈ।

ਤਿੰਨ ਥਾਣਿਆਂ ਵਿੱਚ ਵੱਖ-ਵੱਖ FIR ਦਰਜ

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿੱਚ ਤਿੰਨ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਦੇ ਪੂਰੇ ਨੈੱਟਵਰਕ ਦੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News