Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਸ੍ਰੀਗੰਗਾਨਗਰ: ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਵਿੱਚ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਲਾਈਨ ’ਤੇ ਮੰਗਲਵਾਰ ਨੂੰ ਜ਼ੋਰਦਾਰ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਧਮਾਕੇ ਕਾਰਨ ਰੇਲਵੇ ਪਟੜੀ ਹੇਠਾਂ ਲੱਗੇ ਸੀਮੈਂਟ ਦੇ 2 ਤੋਂ 3 ਸਲੀਪਰ ਨੁਕਸਾਨੇ ਗਏ। ਮੁੱਢਲੀ ਜਾਣਕਾਰੀ ਮੁਤਾਬਕ, ਅਨੂਪਗੜ੍ਹ ਤੋਂ ਬਠਿੰਡਾ ਜਾ ਰਹੀ ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਧਮਾਕਾ ਪਿੰਡ 50 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਸ੍ਰੀਗੰਗਾਨਗਰ: ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਵਿੱਚ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਲਾਈਨ ’ਤੇ ਮੰਗਲਵਾਰ ਨੂੰ ਜ਼ੋਰਦਾਰ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਧਮਾਕੇ ਕਾਰਨ ਰੇਲਵੇ ਪਟੜੀ ਹੇਠਾਂ ਲੱਗੇ ਸੀਮੈਂਟ ਦੇ 2 ਤੋਂ 3 ਸਲੀਪਰ ਨੁਕਸਾਨੇ ਗਏ। ਮੁੱਢਲੀ ਜਾਣਕਾਰੀ ਮੁਤਾਬਕ, ਅਨੂਪਗੜ੍ਹ ਤੋਂ ਬਠਿੰਡਾ ਜਾ ਰਹੀ ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਇਹ ਧਮਾਕਾ ਪਿੰਡ 50 ਜੀਬੀ ਨੇੜੇ ਉਸ ਸਮੇਂ ਹੋਇਆ, ਜਦੋਂ ਅਨੂਪਗੜ੍ਹ ਤੋਂ ਸੂਰਤਗੜ੍ਹ ਵੱਲ ਜਾ ਰਹੀ ਰੇਲਗੱਡੀ ਉੱਥੋਂ ਲੰਘ ਚੁੱਕੀ ਸੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਸੀਮੈਂਟ ਦੇ ਸਲੀਪਰਾਂ ਅੰਦਰ ਲੱਗੇ ਲੋਹੇ ਦੇ ਸਰੀਏ ਬਾਹਰ ਨਿਕਲ ਆਏ ਅਤੇ ਰੇਲਵੇ ਲਾਈਨ ਦੇ ਕਲਿੱਪ ਵੀ ਪਟੜੀ ਤੋਂ ਵੱਖ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸ੍ਰੀਗੰਗਾਨਗਰ ਦੇ ਐੱਸਪੀ ਹਰੀਸ਼ੰਕਰ ਮੌਕੇ ’ਤੇ ਪਹੁੰਚ ਗਏ। ਇਸ ਤੋਂ ਇਲਾਵਾ ATS, FSL ਅਤੇ ਹੋਰ ਜਾਂਚ ਏਜੰਸੀਆਂ ਦੀਆਂ ਟੀਮਾਂ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

FSL ਟੀਮ ਨੇ ਘਟਨਾ ਵਾਲੇ ਇਲਾਕੇ ਦੀ ਘੇਰਾਬੰਦੀ ਕਰਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਮੌਕੇ ’ਤੇ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਵੱਲੋਂ ਧਮਾਕੇ ਦੇ ਕਾਰਨਾਂ ਅਤੇ ਇਸ ਪਿੱਛੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਸਮੇਤ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News