ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਫਲੈਟ ’ਤੇ ਈਡੀ ਦੀ ਰੇਡ
ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਫਲੈਟ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਪਿਛਲੇ ਕਰੀਬ ਦੋ ਘੰਟਿਆਂ ਤੋਂ ਫਲੈਟ ਵਿੱਚ ਜਾਂਚ ਅਤੇ ਕਾਰਵਾਈ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੇ ਅਧਿਕਾਰੀ ਫਲੈਟ ਅੰਦਰ ਮੌਜੂਦ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਫਲੈਟ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਪਿਛਲੇ ਕਰੀਬ ਦੋ ਘੰਟਿਆਂ ਤੋਂ ਫਲੈਟ ਵਿੱਚ ਜਾਂਚ ਅਤੇ ਕਾਰਵਾਈ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਈਡੀ ਦੇ ਅਧਿਕਾਰੀ ਫਲੈਟ ਅੰਦਰ ਮੌਜੂਦ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਇਹ ਛਾਪੇਮਾਰੀ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ, ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਈਡੀ ਦੀ ਕਾਰਵਾਈ ਪੂਰੀ ਹੋਣ ਅਤੇ ਅਧਿਕਾਰੀਆਂ ਵੱਲੋਂ ਕੋਈ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਹੀ ਮਾਮਲੇ ਦੀ ਹੋਰ ਜਾਣਕਾਰੀ ਸਪੱਸ਼ਟ ਹੋ ਸਕੇਗੀ।