ਪਹਿਲੇ ਵਨਡੇ ਵਿੱਚ ਨਿਊਜ਼ੀਲੈਂਡ ਦੀ ਟੀਮ 185 ਦੌੜਾਂ ’ਤੇ ਆਲ ਆਊਟ, ਭਾਰਤ ਨੂੰ ਮਿਲਿਆ 186 ਦੌੜਾਂ ਦਾ ਟੀਚਾ
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਪਹਿਲੇ ਵਨਡੇ ਮੈਚ ਵਿੱਚ ਨਿਊਜ਼ੀਲੈਂਡ ਦੀ ਟੀਮ 40.2 ਓਵਰਾਂ ਵਿੱਚ 185 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤੀ ਟੀਮ ਨੂੰ ਜਿੱਤ ਲਈ 186 ਦੌੜਾਂ ਦਾ ਟੀਚਾ ਮਿਲਿਆ ਹੈ। ਆਕਲੈਂਡ ਦੇ ਈਡਨ ਪਾਰਕ ਮੈਦਾਨ ਵਿੱਚ ਨਿਊਜ਼ੀਲੈਂਡ ਵੱਲੋਂ ਟਿਮ ਸਾਈਫਰਟ ਨੇ ਸਭ ਤੋਂ ਵੱਧ 43 […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਅਰਸ਼ਦੀਪ ਸਿੰਘ ਨੇ ਝਟਕੀਆਂ 4 ਵਿਕਟਾਂ
- ਗੁਰਨੂਰ ਬਰਾੜ ਨੇ 3 ਅਤੇ ਅੰਸ਼ੁਲ ਕੰਬੋਜ ਨੇ 2 ਖਿਡਾਰੀਆਂ ਨੂੰ ਕੀਤਾ ਆਊਟ
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਪਹਿਲੇ ਵਨਡੇ ਮੈਚ ਵਿੱਚ ਨਿਊਜ਼ੀਲੈਂਡ ਦੀ ਟੀਮ 40.2 ਓਵਰਾਂ ਵਿੱਚ 185 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤੀ ਟੀਮ ਨੂੰ ਜਿੱਤ ਲਈ 186 ਦੌੜਾਂ ਦਾ ਟੀਚਾ ਮਿਲਿਆ ਹੈ।
ਆਕਲੈਂਡ ਦੇ ਈਡਨ ਪਾਰਕ ਮੈਦਾਨ ਵਿੱਚ ਨਿਊਜ਼ੀਲੈਂਡ ਵੱਲੋਂ ਟਿਮ ਸਾਈਫਰਟ ਨੇ ਸਭ ਤੋਂ ਵੱਧ 43 ਗੇਂਦਾਂ ਵਿੱਚ 38 ਦੌੜਾਂ ਬਣਾਈਆਂ। ਭਾਰਤ ਵੱਲੋਂ ਗੇਂਦਬਾਜ਼ੀ ਕਰਦਿਆਂ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4 ਵਿਕਟਾਂ ਹਾਸਲ ਕੀਤੀਆਂ। ਗੁਰਨੂਰ ਬਰਾੜ ਨੇ 3 ਅਤੇ ਅੰਸ਼ੁਲ ਕੰਬੋਜ ਨੇ 2 ਵਿਕਟਾਂ ਝਟਕਾਈਆਂ।
ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਮੀਂਹ ਕਾਰਨ ਮੈਚ ਨਿਰਧਾਰਤ ਸਮੇਂ ਤੋਂ 10 ਮਿੰਟ ਦੇਰੀ ਨਾਲ ਭਾਰਤੀ ਸਮੇਂ ਅਨੁਸਾਰ ਸਵੇਰੇ 7:40 ਵਜੇ ਸ਼ੁਰੂ ਹੋਇਆ।