Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਅਮਰੀਕਾ ਦੇ ਮਿਡਟਰਮ ਚੋਣਾਂ ’ਚ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਝਟਕਾ, ਡੈਮੋਕ੍ਰੇਟਿਕ ਪਾਰਟੀ ਨੇ ਬਣਾਈ ਬੜ੍ਹਤ

ਵਾਸ਼ਿੰਗਟਨ: ਅਮਰੀਕਾ ਵਿੱਚ ਮਿਡਟਰਮ ਚੋਣਾਂ ਦੇ ਨਤੀਜਿਆਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ ਡੈਮੋਕ੍ਰੇਟਿਕ ਪਾਰਟੀ ਨੇ ਸੈਨੇਟ ਵਿੱਚ ਬਹੁਮਤ ਹਾਸਲ ਕਰ ਲਿਆ ਹੈ, ਜਦਕਿ ਹਾਊਸ ਆਫ ਰਿਪ੍ਰਜ਼ੈਂਟੇਟਿਵਜ਼ ਵਿੱਚ ਵੀ 218 ਸੀਟਾਂ ਦਾ ਬਹੁਮਤ ਅੰਕੜਾ ਪਾਰ ਕਰ ਲਿਆ ਹੈ। ਮਿਡਟਰਮ ਚੋਣਾਂ ਵਿੱਚ ਰਾਸ਼ਟਰਪਤੀ ਦੀ ਪਾਰਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰੀਕਾ ਦੇ ਮਿਡਟਰਮ ਚੋਣਾਂ ’ਚ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਝਟਕਾ, ਡੈਮੋਕ੍ਰੇਟਿਕ ਪਾਰਟੀ ਨੇ ਬਣਾਈ ਬੜ੍ਹਤ

ਵਾਸ਼ਿੰਗਟਨ: ਅਮਰੀਕਾ ਵਿੱਚ ਮਿਡਟਰਮ ਚੋਣਾਂ ਦੇ ਨਤੀਜਿਆਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ ਡੈਮੋਕ੍ਰੇਟਿਕ ਪਾਰਟੀ ਨੇ ਸੈਨੇਟ ਵਿੱਚ ਬਹੁਮਤ ਹਾਸਲ ਕਰ ਲਿਆ ਹੈ, ਜਦਕਿ ਹਾਊਸ ਆਫ ਰਿਪ੍ਰਜ਼ੈਂਟੇਟਿਵਜ਼ ਵਿੱਚ ਵੀ 218 ਸੀਟਾਂ ਦਾ ਬਹੁਮਤ ਅੰਕੜਾ ਪਾਰ ਕਰ ਲਿਆ ਹੈ।

ਮਿਡਟਰਮ ਚੋਣਾਂ ਵਿੱਚ ਰਾਸ਼ਟਰਪਤੀ ਦੀ ਪਾਰਟੀ ਨੂੰ ਅਕਸਰ ਨੁਕਸਾਨ ਝੱਲਣਾ ਪੈਂਦਾ ਹੈ। ਅੰਕੜਿਆਂ ਅਨੁਸਾਰ ਪਿਛਲੀਆਂ 21 ਮਿਡਟਰਮ ਚੋਣਾਂ ਵਿੱਚੋਂ 19 ਵਾਰ ਰਾਸ਼ਟਰਪਤੀ ਦੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸਿਰਫ਼ 1998 ਵਿੱਚ ਬਿਲ ਕਲਿੰਟਨ ਅਤੇ 2002 ਵਿੱਚ ਜਾਰਜ ਬੁਸ਼ ਦੀਆਂ ਪਾਰਟੀਆਂ ਜਿੱਤ ਦਰਜ ਕਰਨ ਵਿੱਚ ਸਫਲ ਰਹੀਆਂ ਸਨ।

ਹਾਊਸ ਆਫ ਰਿਪ੍ਰਜ਼ੈਂਟੇਟਿਵਜ਼
ਅਮਰੀਕੀ ਹਾਊਸ ਵਿੱਚ ਕੁੱਲ 435 ਸੀਟਾਂ ਹਨ ਅਤੇ ਇਸ ਵਾਰ ਸਾਰੀਆਂ ਸੀਟਾਂ ’ਤੇ ਚੋਣਾਂ ਹੋਈਆਂ ਹਨ। ਬਹੁਮਤ ਹਾਸਲ ਕਰਨ ਲਈ ਕਿਸੇ ਵੀ ਪਾਰਟੀ ਨੂੰ ਘੱਟੋ-ਘੱਟ 218 ਸੀਟਾਂ ਦੀ ਲੋੜ ਹੁੰਦੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਨੂੰ ਬੜ੍ਹਤ ਮਿਲੀ ਹੈ, ਜਦਕਿ ਰਿਪਬਲਿਕਨ ਪਾਰਟੀ ਨੂੰ ਕਈ ਸੀਟਾਂ ’ਤੇ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ। ਕੁਝ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਰਹਿਣ ਕਾਰਨ ਅੰਤਿਮ ਤਸਵੀਰ ਸਾਹਮਣੇ ਆਉਣੀ ਬਾਕੀ ਹੈ।

ਸੈਨੇਟ
ਅਮਰੀਕੀ ਸੈਨੇਟ ਦੀਆਂ ਕੁੱਲ 100 ਸੀਟਾਂ ਵਿੱਚੋਂ ਇਸ ਵਾਰ 35 ਸੀਟਾਂ ’ਤੇ ਚੋਣਾਂ ਹੋਈਆਂ। ਤਾਜ਼ਾ ਰਿਪੋਰਟਾਂ ਮੁਤਾਬਕ ਡੈਮੋਕ੍ਰੇਟਿਕ ਪਾਰਟੀ ਨੇ ਸੈਨੇਟ ਵਿੱਚ ਬਹੁਮਤ ਹਾਸਲ ਕਰਕੇ ਰਿਪਬਲਿਕਨ ਪਾਰਟੀ ਦਾ ਕੰਟਰੋਲ ਖ਼ਤਮ ਕਰ ਦਿੱਤਾ ਹੈ। ਇਸ ਨਤੀਜੇ ਨਾਲ ਟਰੰਪ ਸਰਕਾਰ ਲਈ ਆਉਣ ਵਾਲੇ ਦੋ ਸਾਲਾਂ ਵਿੱਚ ਕਾਨੂੰਨ ਪਾਸ ਕਰਵਾਉਣਾ ਅਤੇ ਆਪਣੀ ਨੀਤੀ ਨੂੰ ਅੱਗੇ ਵਧਾਉਣਾ ਚੁਣੌਤੀਪੂਰਨ ਹੋ ਸਕਦਾ ਹੈ।

ਗਵਰਨਰ ਚੋਣਾਂ
ਅਮਰੀਕਾ ਦੇ 36 ਸੂਬਿਆਂ ਵਿੱਚ ਗਵਰਨਰਾਂ ਦੀ ਚੋਣ ਵੀ ਹੋਈ ਹੈ। ਇਨ੍ਹਾਂ ਚੋਣਾਂ ਦੇ ਨਤੀਜਿਆਂ ਵਿੱਚ ਵੀ ਡੈਮੋਕ੍ਰੇਟਿਕ ਪਾਰਟੀ ਨੇ ਕਈ ਅਹਿਮ ਸੂਬਿਆਂ ਵਿੱਚ ਜਿੱਤਾਂ ਦਰਜ ਕੀਤੀਆਂ ਹਨ। ਕੁਝ ਸੂਬਿਆਂ ਵਿੱਚ ਗਿਣਤੀ ਜਾਰੀ ਰਹਿਣ ਕਾਰਨ ਗਵਰਨਰ ਚੋਣਾਂ ਦੀ ਪੂਰੀ ਤਸਵੀਰ ਆਉਣੀ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News