Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਲੁਧਿਆਣਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ‘ਚ ਦਿਲਜੀਤ ਦੋਸਾਂਝ ਤੇ ਰਾਹੁਲ ਗਾਂਧੀ ਦਾ ਨਾਮ

Ludhiana District Court Bomb Threat; ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਬੁੱਧਵਾਰ, 4 ਨਵੰਬਰ ਨੂੰ ਭੇਜੀ ਗਈ ਇੱਕ ਈ-ਮੇਲ ਵਿੱਚ ਅਦਾਲਤ ਕੰਪਲੈਕਸ ਵਿੱਚ ਦੁਪਹਿਰ 2:11 ਵਜੇ IED ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਅਦਾਲਤ ਦੇ ਨਾਲ-ਨਾਲ ਸਕੂਲਾਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ‘ਚ ਦਿਲਜੀਤ ਦੋਸਾਂਝ ਤੇ ਰਾਹੁਲ ਗਾਂਧੀ ਦਾ ਨਾਮ

Ludhiana District Court Bomb Threat; ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਬੁੱਧਵਾਰ, 4 ਨਵੰਬਰ ਨੂੰ ਭੇਜੀ ਗਈ ਇੱਕ ਈ-ਮੇਲ ਵਿੱਚ ਅਦਾਲਤ ਕੰਪਲੈਕਸ ਵਿੱਚ ਦੁਪਹਿਰ 2:11 ਵਜੇ IED ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਅਦਾਲਤ ਦੇ ਨਾਲ-ਨਾਲ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ।

ਈ-ਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ ਪੰਜਾਬ ਅਤੇ ਖਾਲਿਸਤਾਨ ਨਾਲ ਜੁੜਿਆ ਦੱਸਦਿਆਂ 1984 ਦੇ ਸਿੱਖ ਦੰਗਿਆਂ ਦਾ ਬਦਲਾ ਲੈਣ ਦੀ ਗੱਲ ਲਿਖੀ ਹੈ। ਇਸ ਵਿੱਚ 1984 ਦੀਆਂ ਘਟਨਾਵਾਂ ਨੂੰ ਲੈ ਕੇ ਕਈ ਸਿਆਸੀ ਅਤੇ ਧਾਰਮਿਕ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 27 ਨਵੰਬਰ ਤੱਕ ਇੱਕ ਜਲਸੇ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਦਾ ਵੀ ਜ਼ਿਕਰ ਹੈ।

ਦਿਲਜੀਤ ਦੋਸਾਂਝ ਅਤੇ ਰਾਹੁਲ ਗਾਂਧੀ ਦਾ ਵੀ ਜ਼ਿਕਰ

ਧਮਕੀ ਭਰੀ ਈ-ਮੇਲ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਦਾ ਨਾਮ ਲੈਂਦਿਆਂ ਉਨ੍ਹਾਂ ਨੂੰ ਵੀ ਧਮਕੀ ਦਿੱਤੀ ਗਈ ਹੈ। ਸਕੂਲਾਂ ਲਈ ਦੁਪਹਿਰ 1:11 ਵਜੇ ਦਾ ਸਮਾਂ ਲਿਖਿਆ ਗਿਆ ਹੈ ਅਤੇ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਸਬੰਧੀ ਚੇਤਾਵਨੀ ਦਿੱਤੀ ਗਈ ਹੈ।

ਈ-ਮੇਲ ਦੇ ਅਖੀਰ ਵਿੱਚ ‘ਖਾਲਿਸਤਾਨ ਨੈਸ਼ਨਲ ਆਰਮੀ’ ਅਤੇ ‘ਬੱਬਰ ਖਾਲਸਾ’ ਦੇ ਨਾਮ ਦੇ ਨਾਲ ਕੁਝ ਹੋਰ ਲੋਕਾਂ ਦੇ ਨਾਮ ਵੀ ਲਿਖੇ ਗਏ ਹਨ। ਫਿਲਹਾਲ ਪੁਲਿਸ ਅਤੇ ਜਾਂਚ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈ-ਮੇਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਸੱਚਾਈ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News