Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਸ਼੍ਰੋਮਣੀ ਅਕਾਲੀ ਦਲ ਨੇ ਚੰਦੂਮਾਜਰਾ ਦੇ ਪੰਥਕ ਏਕੇ ਦੇ ਸੱਦੇ ਦਾ ਸਵਾਗਤ, ਚੋਣ ਮਨੋਰਥ ਪੱਤਰ ਕਮੇਟੀ ਨੇ ਵੱਖ-ਵੱਖ ਯੂਨੀਅਨਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 4 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇਣ ਦੇ ਫੈਸਲੇ ਅਤੇਪੰਥਕ ਏਕੇ ਦੇ ਦਿੱਤੇ ਸੱਦੇ ਦਾ ਸਵਾਗਤ ਕੀਤਾ। ਇਥੇ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪ੍ਰੋ. […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਨੇ ਚੰਦੂਮਾਜਰਾ ਦੇ ਪੰਥਕ ਏਕੇ ਦੇ ਸੱਦੇ ਦਾ ਸਵਾਗਤ, ਚੋਣ ਮਨੋਰਥ ਪੱਤਰ ਕਮੇਟੀ ਨੇ ਵੱਖ-ਵੱਖ ਯੂਨੀਅਨਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 4 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇਣ ਦੇ ਫੈਸਲੇ ਅਤੇਪੰਥਕ ਏਕੇ ਦੇ ਦਿੱਤੇ ਸੱਦੇ ਦਾ ਸਵਾਗਤ ਕੀਤਾ।

ਇਥੇ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੇ ਭਲੇ ਵਾਸਤੇ ਇਹ ਸੱਦਾ ਦਿੱਤਾ ਹੈ। ਉਹਨਾਂ ਨੇ ਸਾਰੇ ਪੰਥਕ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਅਤੇ ਇਕ ਟੀਮ ਵਜੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ, ਤਰੱਕੀ ਤੇ ਵਿਕਾਸ ਵਾਸਤੇ ਕੰਮ ਕਰਨ। ਸਰਦਾਰ ਭੂੰਦੜ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਪਾਰਟੀ ਤੋਂ ਲਾਂਭੇ ਹੋਏ ਸੀਨੀਅਰ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਲੇ ਖ਼ਾਤਰ ਪਾਰਟੀ ਵਿਚ ਮੁੜ ਸ਼ਾਮਲ ਹੋਣ ਤੇ ਆਸ ਕੀਤੀ ਕਿ ਆਉਂਦੇ ਦਿਨਾਂ ਵਿਚ ਇਹ ਸੀਨੀਅਰ ਆਗੂ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਹੋਈ ਜਿਸ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਜਨਮੇਜਾ ਸਿੰਘ ਸੇਖੋਂ ਸ਼ਾਮਲ ਹੋਏ।

ਇਹਨਾਂ ਆਗੂਆਂ ਨੇ ਮੀਡੀਆ ਨੂੰ ਮੀਟਿੰਗ ਵਿਚ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਚੋਣ ਮਨੋਰਥ ਪੱਤਰ ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਉਹਨਾਂ ਦੀਆਂ ਚਿੰਤਾਵਾਂ ਤੇ ਵਾਜਬ ਮੰਗਾਂ ਬਾਰੇ ਸਲਾਹ ਮਸ਼ਵਰਾ ਕਰ ਰਹੀ ਹੈ। ਅੱਜ ਜਿਹਨਾਂ ਨਾਲ ਮੀਟਿੰਗ ਹੋਈ ਉਹਨਾਂ ਵਿਚ ਟਰਾਂਸਪੋਰਟ ਯੂਨੀਅਨ, ਚੌਕੀਦਾਰ ਯੂਨੀਅਨ, ਇੰਪਲਾਈਜ਼ ਯੂਨੀਅਨ, ਆਂਗਣਵਾੜੀ ਤੇ ਆਸ਼ਾ ਵਰਕਰ ਤੇ ਮਿਡ ਡੇਅ ਮੀਲ ਵਰਕਰ ਯੂਨੀਅਨ ਸ਼ਾਮਲ ਸਨ। ਇਹਨਾਂ ਯੂਨੀਅਨਾਂ ਨੇ ਕਮੇਟੀ ਨੂੰ ਆਪਣੀਆਂ ਮੰਗਾਂ ਤੇ ਚਿੰਤਾਵਾਂ ਤੋਂ ਜਾਣੂ ਕਰਵਾਇਆ। ਪਾਰਟੀ ਆਗੂਆਂ ਨੇ ਯੂਨੀਅਨ ਲੀਡਰਾਂ ਨੂੰ ਦੱਸਿਆ ਕਿ ਕਮੇਟੀੀ ਨੇ ਉਹਨਾਂ ਦੇ ਸੁਝਾਅ ਨੋਟ ਕਰ ਲਏ ਹਨ ਤੇ ਉਹਨਾਂ ਦੀਆਂ ਵਾਜਬ ਮੰਗਾਂ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੀਆਂ ਜਾਣਗੀਆਂ।

ਉਹਨਾਂ ਨੇ ਅਕਾਲੀ ਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਚੋਣ ਮਨੋਰਥ ਪੱਤਰ ਨੂੰ ਇਕ ਕਾਨੂੰਨੀ ਦਸਤਾਵੇਜ਼ ਮੰਨਿਆ ਜਾਣਾ ਚਾਹੀਦਾ ਹੈ ਤੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਲਈ ਸੱਤਾ ਵਿਚ ਆਉਣ ’ਤੇ ਵਾਅਦੇ ਪੂਰੇ ਲਾਜ਼ਮੀ ਹੋਣੇ ਚਾਹੀਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News