Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ

ਮਾਨਸਾ: ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਅੰਤਿਮ ਸਸਕਾਰ ਚੰਡੀਗੜ੍ਹ ਦੀ ਬਜਾਏ ਮਾਨਸਾ ਜ਼ਿਲ੍ਹੇ ਦੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਨ ਦੇ ਹੁਕਮ ਦਿੱਤੇ ਹਨ। ਅੱਜ 5 ਨਵੰਬਰ ਨੂੰ ਸਵੇਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ
  • ਚੰਡੀਗੜ੍ਹ ਦੀ ਬਜਾਏ ਜੱਦੀ ਪਿੰਡ ਵਿੱਚ ਸਵੇਰੇ 11 ਵਜੇ ਹੋਵੇਗਾ ਸਸਕਾਰ
  • ਸਿਰਫ਼ ਪਰਿਵਾਰਕ ਮੈਂਬਰ ਅਤੇ ਕਰੀਬੀ ਰਿਸ਼ਤੇਦਾਰ ਹੀ ਹੋਣਗੇ ਸ਼ਾਮਲ
  • ਸਿਆਸੀ ਆਗੂਆਂ ਤੇ ਜਥੇਬੰਦੀਆਂ ਨੂੰ ਮਨਾਹੀ

ਮਾਨਸਾ: ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਅੰਤਿਮ ਸਸਕਾਰ ਚੰਡੀਗੜ੍ਹ ਦੀ ਬਜਾਏ ਮਾਨਸਾ ਜ਼ਿਲ੍ਹੇ ਦੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਨ ਦੇ ਹੁਕਮ ਦਿੱਤੇ ਹਨ। ਅੱਜ 5 ਨਵੰਬਰ ਨੂੰ ਸਵੇਰੇ 11 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਪਰਿਵਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅੰਤਿਮ ਸਸਕਾਰ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰ ਹੀ ਸ਼ਾਮਲ ਹੋ ਸਕਣਗੇ। ਕਿਸੇ ਵੀ ਸਿਆਸੀ ਪਾਰਟੀ ਜਾਂ ਹੋਰ ਜਥੇਬੰਦੀ ਦੇ ਨੁਮਾਇੰਦੇ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।

ਹਾਈਕੋਰਟ ਨੇ ਅੰਤਿਮ ਸਸਕਾਰ ਮੌਕੇ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਨੂੰ ਸੌਂਪੀ ਹੈ। ਅਦਾਲਤ ਨੇ ਪੁਲਿਸ ਨੂੰ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਅਦਾਲਤੀ ਹੁਕਮਾਂ ਅਨੁਸਾਰ ਦਲਜੀਤ ਸਿੰਘ ਦਾ ਪੋਸਟਮਾਰਟਮ 4 ਨਵੰਬਰ ਨੂੰ ਚੰਡੀਗੜ੍ਹ ਦੇ ਪੀਜੀਆਈ (PGI) ਵਿਖੇ ਕਰਵਾਇਆ ਗਿਆ ਸੀ। ਪੋਸਟਮਾਰਟਮ ਦੀ ਰਿਪੋਰਟ ਅੱਜ 5 ਨਵੰਬਰ ਨੂੰ ਦੁਪਹਿਰ 1:45 ਵਜੇ ਹਾਈਕੋਰਟ ਵਿੱਚ ਪੇਸ਼ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News