ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤ ਦੀ ਅੰਤਿਮ ਅਰਦਾਸ ਅੱਜ
ਜਲੰਧਰ: ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਅੱਜ 5 ਨਵੰਬਰ ਨੂੰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਮਾਗਮ ਵੀਰਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਬਾਥ ਕੈਸਲ, ਜੀ.ਟੀ. ਰੋਡ, ਜਲੰਧਰ ਵਿਖੇ ਹੋਵੇਗਾ। ਇਸ ਦੌਰਾਨ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸੰਗੀਤ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦਿਵਿਤ ਔਲਖ ਦੀ ਜਾਨ ਚਲੀ ਗਈ ਸੀ। ਜਾਣਕਾਰੀ ਮੁਤਾਬਕ ਉਹ ਪਾਰਟੀ ਤੋਂ ਕਾਰ ਰਾਹੀਂ ਘਰ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦਿਵਿਤ ਦੇ ਨਾਲ ਕਾਰ ਵਿੱਚ ਸਵਾਰ ਇੱਕ ਹੋਰ ਨੌਜਵਾਨ ਦੀ ਵੀ ਮੌਤ ਹੋ ਗਈ ਸੀ। ਦਿਵਿਤ ਔਲਖ ਦਾ ਅੰਤਿਮ ਸਸਕਾਰ 3 ਨਵੰਬਰ ਨੂੰ ਕੀਤਾ ਗਿਆ ਸੀ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਅਤੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ।