Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ

ਮੋਗਾ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਪਿਛਲੇ 26 ਘੰਟਿਆਂ ਤੋਂ ਚੱਲ ਰਹੀ ਹੈ ਅਤੇ ਜਾਂਚ ਟੀਮਾਂ ਨੇ ਪੂਰੀ ਰਾਤ ਵੀ ਛਾਪੇਮਾਰੀ ਜਾਰੀ ਰੱਖੀ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਮੋਗਾ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ

ਮੋਗਾ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਪਿਛਲੇ 26 ਘੰਟਿਆਂ ਤੋਂ ਚੱਲ ਰਹੀ ਹੈ ਅਤੇ ਜਾਂਚ ਟੀਮਾਂ ਨੇ ਪੂਰੀ ਰਾਤ ਵੀ ਛਾਪੇਮਾਰੀ ਜਾਰੀ ਰੱਖੀ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਮੋਗਾ ਵਿੱਚ ਵਿਧਾਇਕਾ ਨਾਲ ਸਬੰਧਤ ਤਿੰਨ ਟਿਕਾਣਿਆਂ ’ਤੇ ਈਡੀ ਦੀ ਕਾਰਵਾਈ ਜਾਰੀ ਹੈ। ਜਾਂਚ ਲੰਬੀ ਚੱਲਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਹਾਲਾਂਕਿ, ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਦੌਰਾਨ ਕੀ ਮਿਲਿਆ ਹੈ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਮਹਿਲਾ ਕਮਿਸ਼ਨ ਦੀ ਮੈਂਬਰ ਵੀ ਰੋਸ ਪ੍ਰਦਰਸ਼ਨ ਵਿੱਚ ਪਹੁੰਚੀ
ਇਸ ਦੌਰਾਨ ਦੇਰ ਰਾਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਅਜਿੰਦਰਪਾਲ ਕੌਰ ਵੀ ਮਹਿਲਾਵਾਂ ਦੇ ਇੱਕ ਸਮੂਹ ਨਾਲ ਮੋਗਾ ਪਹੁੰਚੀ ਅਤੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਈਡੀ ਦੀ ਕਾਰਵਾਈ ਦੌਰਾਨ ਵਿਧਾਇਕਾ ਦੇ ਟਿਕਾਣਿਆਂ ਦੇ ਬਾਹਰ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਫਿਲਹਾਲ ਤਿੰਨ ਥਾਵਾਂ ’ਤੇ ਜਾਂਚ ਜਾਰੀ ਹੋਣ ਦੀ ਜਾਣਕਾਰੀ ਹੈ ਅਤੇ ਅਗਲੀ ਕਾਰਵਾਈ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News