Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਅਮਰਜੀਤ ਚਾਵਲਾ ਕੇਸ ਵਿੱਚ ਵੱਡੀ ਅਪਡੇਟ, ਪੁਲਿਸ ਨੇ ਤਿੰਨ ਹੋਰ ਵਿਅਕਤੀਆਂ ਨੂੰ ਕੀਤਾ ਨਾਮਜ਼ਦ

ਚੰਡੀਗੜ੍ਹ: ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਦਾ ਘੇਰਾ ਵਧਾਉਂਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਨੇ ਮਾਮਲੇ ਵਿੱਚ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 75, 78, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰਜੀਤ ਚਾਵਲਾ ਕੇਸ ਵਿੱਚ ਵੱਡੀ ਅਪਡੇਟ, ਪੁਲਿਸ ਨੇ ਤਿੰਨ ਹੋਰ ਵਿਅਕਤੀਆਂ ਨੂੰ ਕੀਤਾ ਨਾਮਜ਼ਦ

ਚੰਡੀਗੜ੍ਹ: ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਦਾ ਘੇਰਾ ਵਧਾਉਂਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਨੇ ਮਾਮਲੇ ਵਿੱਚ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 75, 78, 296 ਅਤੇ 299 ਸ਼ਾਮਲ ਕੀਤੀਆਂ ਹਨ। ਇਸ ਦੇ ਨਾਲ ਹੀ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 67 ਵੀ ਜੋੜੀ ਗਈ ਹੈ।

ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਵਿਅਕਤੀਆਂ ਦੀ ਪਛਾਣ ਹੇਠ ਲਿਖੇ ਅਨੁਸਾਰ ਹੈ:
ਮੇਜਰ ਸਿੰਘ — ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ।
ਮਲਕੀਤ ਸਿੰਘ — ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ।
ਮੋਹਨ ਸਿੰਘ — ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ।

ਪੁਲਿਸ ਵੱਲੋਂ ਧਾਰਾਵਾਂ ਵਿੱਚ ਵਾਧਾ ਕਰਨ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਦਾ ਦਾਇਰਾ ਵਧ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਦੀ ਅਗਲੀ ਕਾਰਵਾਈ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਚਾਵਲਾ ਮੁਤਾਬਕ ਮਾਮਲਾ ਬਹਿਰੀਨ ਤੋਂ ਆਈ ਇੱਕ ਮਹਿਲਾ ਨਾਲ ਸਬੰਧਤ ਹੈ, ਜੋ ਲੰਬੇ ਸਮੇਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਹਿ ਰਹੀ ਸੀ। ਉਨ੍ਹਾਂ ਕਿਹਾ ਕਿ ਮਹਿਲਾ ਵੱਲੋਂ ਉਨ੍ਹਾਂ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਪੀੜਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਕਿ ਉਹ ਧਾਰਮਿਕ ਯਾਤਰਾ ‘ਤੇ ਸ੍ਰੀ ਆਨੰਦਪੁਰ ਸਾਹਿਬ ਆਈ ਸੀ ਅਤੇ ਚਾਵਲਾ ਉਸ ਨੂੰ ਵੱਖ-ਵੱਖ ਥਾਵਾਂ ‘ਤੇ ਲੈ ਗਿਆ ਅਤੇ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ।

ਪੀੜਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕੁਝ ਸਮੇਂ ਲਈ ਇੱਕ ਕਮਰੇ ਵਿੱਚ ਬੰਦ ਵੀ ਰੱਖਿਆ ਗਿਆ। ਦੋਸ਼ੀ ਨੇ ਉਸ ਨੂੰ ਲਗਾਤਾਰ ਮਾਨਸਿਕ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਹ ਕਈ ਵਾਰ ਬਿਮਾਰ ਹੋ ਗਈ ਅਤੇ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ। ਐਫਆਈਆਰ ਦੇ ਅਨੁਸਾਰ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਏਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਅਤੇ ਕਈ ਹੋਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਸੀ। ਇਸ ਦੇ ਬਾਵਜੂਦ, ਕੋਈ ਕਾਰਵਾਈ ਨਹੀਂ ਕੀਤੀ ਗਈ।

ਉੱਥੇ ਹੀ ਅਮਰਜੀਤ ਸਿੰਘ ਚਾਵਲਾ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ ਤੇ ਖੁਦ ਦੇ ਬੇਕਸੂਰ ਹੋਣ ਦਾ ਦਾਅਵਾ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News