Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਪੰਜਾਬ ’ਚ ਪਰਾਲੀ ਸਾੜਨ ਦੇ 2347 ਮਾਮਲੇ ਆਏ ਸਾਹਮਣੇ, ਤਰਨਤਾਰਨ ਪਰਾਲੀ ਸਾੜਨ ‘ਚ ਮੋਹਰੀ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣੀਆਂ ਹੋਈਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ 4 ਨਵੰਬਰ ਤੱਕ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਵੱਲੋਂ 40.37 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਪਰਾਲੀ ਸਾੜਨ ਦੇ 2347 ਮਾਮਲੇ ਆਏ ਸਾਹਮਣੇ, ਤਰਨਤਾਰਨ ਪਰਾਲੀ ਸਾੜਨ ‘ਚ ਮੋਹਰੀ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣੀਆਂ ਹੋਈਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ 4 ਨਵੰਬਰ ਤੱਕ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਵੱਲੋਂ 40.37 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 23.05 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ।

ਰਿਪੋਰਟ ਮੁਤਾਬਕ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਜਾਂਚ ਲਈ 1,942 ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਨ੍ਹਾਂ ਵਿੱਚੋਂ 868 ਥਾਵਾਂ ’ਤੇ ਅੱਗ ਲੱਗਣ ਦੀ ਪੁਸ਼ਟੀ ਹੋਈ। ਇਸ ਤੋਂ ਇਲਾਵਾ 801 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ 647 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਦਕਿ 723 ਮਾਮਲਿਆਂ ਵਿੱਚ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਵੱਲੋਂ 689 ਚਿਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਤਰਨਤਾਰਨ ’ਚ ਸਭ ਤੋਂ ਵੱਧ 558 ਘਟਨਾਵਾਂ
ਜ਼ਿਲ੍ਹਾਵਾਰ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ 558 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 316, ਅੰਮ੍ਰਿਤਸਰ ਵਿੱਚ 207, ਬਠਿੰਡਾ ਵਿੱਚ 167 ਅਤੇ ਸੰਗਰੂਰ ਵਿੱਚ 163 ਮਾਮਲੇ ਦਰਜ ਕੀਤੇ ਗਏ ਹਨ। ਅੰਕੜਿਆਂ ਤੋਂ ਸਪੱਸ਼ਟ ਹੈ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ।

ਪਟਿਆਲਾ ’ਚ 110 ਮਾਮਲੇ, 80 ਹਜ਼ਾਰ ਰੁਪਏ ਜੁਰਮਾਨਾ
ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 110 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ 67 ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 24 ਥਾਵਾਂ ’ਤੇ ਅੱਗ ਲੱਗਣ ਦੀ ਪੁਸ਼ਟੀ ਹੋਈ। ਇਨ੍ਹਾਂ ਵਿੱਚੋਂ 15 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। ਜ਼ਿਲ੍ਹੇ ਵਿੱਚ ਕੁੱਲ 80 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 35 ਹਜ਼ਾਰ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 21 ਐੱਫਆਈਆਰ ਦਰਜ ਕੀਤੀਆਂ ਗਈਆਂ ਅਤੇ 10 ਮਾਮਲਿਆਂ ਵਿੱਚ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਜ਼ਿਲ੍ਹੇ ਵਿੱਚ 25 ਚਿਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News