Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਪੰਜਾਬ ‘ਚੋਂ 3 ਥਾਈ ਨਾਗਰਿਕ ਡਿਪੋਰਟ, ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ‘ਤੇ ਹੋਈ ਕਾਰਵਾਈ

Amritsar Thai Nationals Deported; ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਅਤੇ ਫੌਰਨਰਜ਼ ਰੀਜਨਲ ਰਜਿਸਟ੍ਰੇਸ਼ਨ ਆਫਿਸ (FRRO) ਵੱਲੋਂ ਬਿਨਾਂ ਲੋੜੀਂਦੀ ਰਜਿਸਟ੍ਰੇਸ਼ਨ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਉਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਵਿਦੇਸ਼ੀ ਨਾਗਰਿਕਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ 2025 ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਉੱਥੇ ਹੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚੋਂ 3 ਥਾਈ ਨਾਗਰਿਕ ਡਿਪੋਰਟ, ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ‘ਤੇ ਹੋਈ ਕਾਰਵਾਈ

Amritsar Thai Nationals Deported; ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਅਤੇ ਫੌਰਨਰਜ਼ ਰੀਜਨਲ ਰਜਿਸਟ੍ਰੇਸ਼ਨ ਆਫਿਸ (FRRO) ਵੱਲੋਂ ਬਿਨਾਂ ਲੋੜੀਂਦੀ ਰਜਿਸਟ੍ਰੇਸ਼ਨ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਉਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਵਿਦੇਸ਼ੀ ਨਾਗਰਿਕਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ 2025 ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਉੱਥੇ ਹੀ ਵੀਜ਼ੇ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਭਾਰਤ ਵਿੱਚ ਰਹਿ ਰਹੇ 3 ਥਾਈ ਨਾਗਰਿਕਾਂ ਨੂੰ ਵਾਪਸ ਥਾਈਲੈਂਡ ਡਿਪੋਰਟ ਕਰ ਦਿੱਤਾ ਗਿਆ ਹੈ।

ਇਮਾਰਤ ਵਿੱਚ ਰਹਿ ਰਹੇ ਮਿਲੇ 5 ਵਿਦੇਸ਼ੀ ਨਾਗਰਿਕ

ਪੁਲਿਸ ਅਤੇ FRRO ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ਦੇ ਪ੍ਰਤਾਪ ਨਗਰ, ਜੀਟੀ ਰੋਡ ਸਥਿਤ ਇੱਕ ਰਿਹਾਇਸ਼ੀ ਇਮਾਰਤ ਦੀ ਜਾਂਚ ਕੀਤੀ। ਇਸ ਦੌਰਾਨ ਉੱਥੇ 5 ਵਿਦੇਸ਼ੀ ਨਾਗਰਿਕ ਰਹਿੰਦੇ ਹੋਏ ਮਿਲੇ। ਜਦੋਂ ਟੀਮ ਨੇ ਉਨ੍ਹਾਂ ਦੇ ਯਾਤਰਾ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਨ੍ਹਾਂ ਵਿੱਚੋਂ 3 ਥਾਈ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਖ਼ਤਮ ਹੋ ਚੁੱਕੀ ਸੀ। ਇਸ ਦੇ ਬਾਵਜੂਦ ਉਹ ਭਾਰਤ ਵਿੱਚ ਰਹਿ ਰਹੇ ਸਨ।

ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਤਿੰਨਾਂ ਨਾਗਰਿਕਾਂ ਨੂੰ ਵਾਪਸ ਥਾਈਲੈਂਡ ਭੇਜ ਦਿੱਤਾ ਗਿਆ। ਜਾਂਚ ਦੌਰਾਨ ਇੱਕ ਹੋਰ ਲਾਪਰਵਾਹੀ ਸਾਹਮਣੇ ਆਈ। ਜਿਸ ਇਮਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਇਆ ਗਿਆ ਸੀ, ਉਹ ਵਿਦੇਸ਼ੀ ਮਹਿਮਾਨਾਂ ਦੀ ਜਾਣਕਾਰੀ ਦਰਜ ਕਰਨ ਲਈ ਲਾਜ਼ਮੀ ਫਾਰਮ-3 ਪੋਰਟਲ ‘ਤੇ ਰਜਿਸਟਰਡ ਨਹੀਂ ਸੀ। ਇਸ ਤੋਂ ਇਲਾਵਾ ਵਿਦੇਸ਼ੀ ਨਾਗਰਿਕਾਂ ਦੇ ਠਹਿਰਨ ਸਬੰਧੀ ਜਾਣਕਾਰੀ ਸਬੰਧਤ ਅਧਿਕਾਰੀਆਂ ਨੂੰ ਵੀ ਨਹੀਂ ਦਿੱਤੀ ਗਈ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਰਿਹਾਇਸ਼ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਬੀ-ਡਿਵੀਜ਼ਨ ਵਿੱਚ ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ 2025 ਦੀ ਧਾਰਾ 23 ਤਹਿਤ ਕੇਸ ਦਰਜ ਕੀਤਾ ਹੈ।

ਹੋਟਲ, ਗੈਸਟ ਹਾਊਸ, PG ਅਤੇ ਹੋਮਸਟੇ ਸੰਚਾਲਕਾਂ ਨੂੰ ਪੁਲਿਸ ਦੀ ਹਦਾਇਤ

ਕਮਿਸ਼ਨਰੇਟ ਪੁਲਿਸ ਅਤੇ FRRO ਨੇ ਹੋਟਲ ਸੰਚਾਲਕਾਂ, ਗੈਸਟ ਹਾਊਸਾਂ, ਪੀਜੀ, ਹੋਮਸਟੇ ਅਤੇ ਨਿੱਜੀ ਜਾਇਦਾਦ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਉਣ ਤੋਂ ਪਹਿਲਾਂ ਲੋੜੀਂਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਫਾਰਮ-3 ਪੋਰਟਲ ‘ਤੇ ਉਨ੍ਹਾਂ ਦੀ ਜਾਣਕਾਰੀ ਦਰਜ ਕਰਨਾ ਯਕੀਨੀ ਬਣਾਉਣ।

ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਨਿਯਮਾਂ ਦੀ ਅਣਦੇਖੀ ਕੌਮੀ ਸੁਰੱਖਿਆ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਲਈ ਚੁਣੌਤੀ ਬਣ ਸਕਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News