Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਪੁਰਾਣੀ ਟੀਮ ਦੀ ਵਾਪਸੀ ਨਾਲ ’ਨਵਾਂ ਚੁੱਲ੍ਹਾ ਦਲ’ ਦਾ ਭੋਗ ਪਿਆ: ਸੁਖਬੀਰ ਬਾਦਲ

SAD, Shiromani Akali Dal : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀ ਸਾਰੀ ਲੀਡਰਸ਼ਿਪ ਨਾਲ ਅਕਾਲੀ ਦਲ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਰਾਣੀ ਟੀਮ ਦੀ ਵਾਪਸੀ ਨਾਲ ’ਨਵਾਂ ਚੁੱਲ੍ਹਾ ਦਲ’ ਦਾ ਭੋਗ ਪਿਆ: ਸੁਖਬੀਰ ਬਾਦਲ

SAD, Shiromani Akali Dal : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀ ਸਾਰੀ ਲੀਡਰਸ਼ਿਪ ਨਾਲ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਹੇਠ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ।

ਇਸ ਤੋਂ ਪਹਿਲਾਂ ਸਾਬਕਾ ਐਮ ਪੀ ਤੇ ਉਹਨਾਂ ਦੇ ਪੁੱਤਰ ਤੇ ਪੁਨਰ ਸੁਰਜੀਤ ਦਲ ਦੇ ਵੱਡੀ ਗਿਣਤੀ ਵਿਚ ਆਗੂਆਂ ਨੇ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇ ਕੇ ਅਕਾਲੀ ਏਕਤਾ ਦਾ ਸੱਦਾ ਦਿੱਤਾ।

ਚੰਦੂਮਾਜਰਾ ਪਰਿਵਾਰ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਹਲਕਾ ਸਨੌਰ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ। ਉਹਨਾਂ ਨੇ ਕਿਸੇ ਵੀ ਕਾਰਨ ਅਕਾਲੀ ਦਲ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਪੰਥ ਤੇ ਪੰਜਾਬ ਦੀ ਖ਼ਾਤਰ ਮੁੜ ਆਪਣੀ ਮਾਂ ਪਾਰਟੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਅਜਿਹੇ ਆਗੂ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਤੇ ਉਹਨਾਂ ਕਿਹਾ ਕਿ ਹੁਣ ਨਵਾਂ ਚੁੱਲ੍ਹਾ ਦਲ ਖ਼ਤਮ ਹੋ ਗਿਆ ਹੈ ਤੇ ਅਕਾਲੀ ਦਲ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਜਿੱਤੇਗਾ।

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਪੰਜਾਬ ਵਿਰੋਧੀ ਤਾਕਤਾਂ ਦੇ ਖਿਲਾਫ ਪੰਥਕ ਏਕਤਾ ਲਈ ਕੀਤੀਆਂ ਅਪੀਲਾਂ ਤੋਂ ਪ੍ਰਭਾਵਤ ਹਨ। ਉਹਨਾਂ ਨੇ ਮਾਂ ਪਾਰਟੀ ਛੱਡ ਕੇ ਗਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਿਚ ਮੁੜ ਪਰਤ ਆਉਣ। ਪ੍ਰੋ. ਚੰਦੂਮਾਜਰਾ ਨੇ ਇਹ ਵੀ ਸਪਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ 2024 ਦੇ ਹੁਕਮਨਾਮੇ ਵਿਚ ਇਹ ਕਿਹਾ ਗਿਆ ਸੀ ਕਿ ਸਾਰੇ ਅਕਾਲੀ ਧੜੇ ਇਕਜੁੱਟ ਹੋਣ। ਉਹਨਾਂ ਕਿਹਾ ਕਿ ਹੁਣ ਅਕਾਲ ਤਖ਼ਤ ਨੇ ਪੰਥਕ ਏਕੇ ਦੀ ਲੋੜ ’ਤੇ ਜ਼ੋਰ ਦਿੱਤਾ ਸੀ।

ਹਰਿੰਦਰਪਾਲ ਚੰਦੂਮਾਜਰਾ ਨੇ ਵੀ ਅਕਾਲੀ ਦਲ ਪ੍ਰਧਾਨ ਨੂੰ ਯਕੀਨੀ ਦੁਆਇਆ ਕਿ ਉਹ ਸਨੌਰ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News