Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ !

ਮਾਨਸਾ: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਦੇ ਪੀਜੀਆਈ (PGI) ਵਿੱਚ ਪੋਸਟਮਾਰਟਮ ਅਟਕ ਗਿਆ ਹੈ। 24 ਦਿਨਾਂ ਤੱਕ ਮ੍ਰਿਤਕ ਦੇਹ ਫਰੀਜ਼ਰ ਵਿੱਚ ਰੱਖੇ ਜਾਣ ਕਾਰਨ ਸਰੀਰ ਦਾ ਤਾਪਮਾਨ ਆਮ ਨਹੀਂ ਹੋ ਰਿਹਾ, ਜਿਸ ਕਾਰਨ ਡਾਕਟਰਾਂ ਦੀ ਟੀਮ ਪੋਸਟਮਾਰਟਮ ਨਹੀਂ ਕਰ ਸਕੀ। ਜਿਸ ਤੋਂ ਬਾਅਦ ਉਮੀਦ ਹੈ ਕਿ ਅੱਜ ਉਨ੍ਹਾਂ ਦਾ ਪੋਸਟਮਾਰਟਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ !
  • ਬੀਤੇ ਦਿਨ ਸਰੀਰ ਦਾ ਤਾਪਮਾਨ ਨਾਰਮਲ ਨਾ ਹੋਣ ਕਾਰਨ ਨਹੀਂ ਹੋ ਸਕਿਆ ਸੀ

ਮਾਨਸਾ: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਦੇ ਪੀਜੀਆਈ (PGI) ਵਿੱਚ ਪੋਸਟਮਾਰਟਮ ਅਟਕ ਗਿਆ ਹੈ। 24 ਦਿਨਾਂ ਤੱਕ ਮ੍ਰਿਤਕ ਦੇਹ ਫਰੀਜ਼ਰ ਵਿੱਚ ਰੱਖੇ ਜਾਣ ਕਾਰਨ ਸਰੀਰ ਦਾ ਤਾਪਮਾਨ ਆਮ ਨਹੀਂ ਹੋ ਰਿਹਾ, ਜਿਸ ਕਾਰਨ ਡਾਕਟਰਾਂ ਦੀ ਟੀਮ ਪੋਸਟਮਾਰਟਮ ਨਹੀਂ ਕਰ ਸਕੀ। ਜਿਸ ਤੋਂ ਬਾਅਦ ਉਮੀਦ ਹੈ ਕਿ ਅੱਜ ਉਨ੍ਹਾਂ ਦਾ ਪੋਸਟਮਾਰਟਮ ਹੋ ਸਕਦਾ ਹੈ।

ਡਾਕਟਰਾਂ ਵੱਲੋਂ ਅੱਜ ਮੁੜ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਅੱਜ ਪੋਸਟਮਾਰਟਮ ਹੋ ਜਾਂਦਾ ਹੈ ਤਾਂ ਅੱਜ ਹੀ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਕੀਤੇ ਜਾਣ ਦੀ ਸੰਭਾਵਨਾ ਹੈ। ਝੋਟਾ ਦੀ ਮ੍ਰਿਤਕ ਦੇਹ ਵੀਰਵਾਰ ਅੱਧੀ ਰਾਤ ਨੂੰ ਮਾਨਸਾ ਤੋਂ ਪੀਜੀਆਈ ਚੰਡੀਗੜ੍ਹ ਭੇਜੀ ਗਈ ਸੀ।

ਸੋਸ਼ਲ ਮੀਡੀਆ ‘ਤੇ ਟ੍ਰੋਲਿੰਗ ਨੂੰ ਲੈ ਕੇ ਪਤਨੀ ਨੇ ਜਤਾਇਆ ਇਤਰਾਜ਼
ਇਸ ਦੌਰਾਨ ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਰਿਵਾਰ ਦੀ ਹੋ ਰਹੀ ਟ੍ਰੋਲਿੰਗ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਕਰਨ ਵਾਲੇ ਲੋਕ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਉਣ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਣ।

ਪਿਤਾ ਨੇ ਅੰਤਿਮ ਸੰਸਕਾਰ ਤੋਂ ਪਹਿਲਾਂ SSP ਦੇ ਤਬਾਦਲੇ ਦੀ ਮੰਗ ਕੀਤੀ
ਇਸ ਤੋਂ ਪਹਿਲਾਂ ਝੋਟਾ ਦੇ ਪਿਤਾ ਭੀਮ ਸਿੰਘ ਨੇ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦਾ ਤਬਾਦਲਾ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਨਸ਼ੇ ‘ਤੇ ਰੋਕ ਨਾ ਲਗਾਏ ਜਾਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News