Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਧਨਤੇਰਸ ਵਾਲੇ ਦਿਨ ਵੀ ਸੋਨਾ-ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ

ਨਵੀਂ ਦਿੱਲੀ: ਧਨਤੇਰਸ ਦੇ ਤਿਉਹਾਰ ਮੌਕੇ ਵੀ ਸੋਨਾ ਅਤੇ ਚਾਂਦੀ ‘ਚ ਗਿਰਾਵਟ ਜਾਰੀ ਰਹੀ। ਸ਼ੁੱਕਰਵਾਰ ਨੂੰ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ, 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 3,106 ਰੁਪਏ ਘਟ ਕੇ ਕਰੀਬ 1.41 ਲੱਖ ਰੁਪਏ ਰਹਿ ਗਈ ਹੈ। ਇਸੇ ਤਰ੍ਹਾਂ ਇੱਕ ਕਿਲੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਧਨਤੇਰਸ ਵਾਲੇ ਦਿਨ ਵੀ ਸੋਨਾ-ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ

ਨਵੀਂ ਦਿੱਲੀ: ਧਨਤੇਰਸ ਦੇ ਤਿਉਹਾਰ ਮੌਕੇ ਵੀ ਸੋਨਾ ਅਤੇ ਚਾਂਦੀ ‘ਚ ਗਿਰਾਵਟ ਜਾਰੀ ਰਹੀ। ਸ਼ੁੱਕਰਵਾਰ ਨੂੰ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ, 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 3,106 ਰੁਪਏ ਘਟ ਕੇ ਕਰੀਬ 1.41 ਲੱਖ ਰੁਪਏ ਰਹਿ ਗਈ ਹੈ। ਇਸੇ ਤਰ੍ਹਾਂ ਇੱਕ ਕਿਲੋ ਚਾਂਦੀ ਦੀ ਕੀਮਤ ਵਿੱਚ 5,437 ਰੁਪਏ ਦੀ ਕਮੀ ਆਈ ਹੈ ਅਤੇ ਇਹ ਘਟ ਕੇ 1.81 ਲੱਖ ਰੁਪਏ ‘ਤੇ ਪਹੁੰਚ ਗਈ ਹੈ।

ਇਸ ਤੋਂ ਇੱਕ ਦਿਨ ਪਹਿਲਾਂ ਸੋਨਾ 1.44 ਲੱਖ ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 1.87 ਲੱਖ ਰੁਪਏ ਪ੍ਰਤੀ ਕਿਲੋ ਦੇ ਪੱਧਰ ‘ਤੇ ਸੀ।

ਇਸ ਸਾਲ ਚਾਂਦੀ 49 ਹਜ਼ਾਰ ਰੁਪਏ ਹੋਈ ਸਸਤੀ
ਅੰਕੜਿਆਂ ਮੁਤਾਬਕ, ਇਸ ਸਾਲ ਚਾਂਦੀ ਦੀ ਕੀਮਤ ਵਿੱਚ ਲਗਭਗ 49 ਹਜ਼ਾਰ ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਧਨਤੇਰਸ ਮੌਕੇ ਕੀਮਤਾਂ ਵਿੱਚ ਆਈ ਇਸ ਕਮੀ ਨਾਲ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News