ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ
ਚੰਡੀਗੜ੍ਹ: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਨਾਲ ਜੁੜੇ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਉਨ੍ਹਾਂ ਦਾ DA 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਜਾਣਕਾਰੀ ਦਿੱਤੀ ਕਿ, “ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ……ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ… ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ……ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ…..ਇਨਕਲਾਬ ਜ਼ਿੰਦਾਬਾਦ !”