ਪਰਵਿੰਦਰ ਸਿੰਘ ਝੋਟੇ ਦਾ ਹੋਇਆ ਪੋਸਟਮਾਰਟਮ, ਪਰ ਅੱਜ ਨਹੀਂ ਹੋਵੇਗਾ ਅੰਤਿਮ ਸਸਕਾਰ
ਚੰਡੀਗੜ੍ਹ: ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਮੁਕੰਮਲ ਹੋ ਗਿਆ ਹੈ, ਪਰ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਦੀ ਅਗਵਾਈ ਝੋਟੇ ਦੇ ਪਿਤਾ ਭੀਮ ਸਿੰਘ ਨੇ ਕੀਤੀ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਸੁਰੱਖਿਅਤ ਰੱਖਣ ਦਾ ਫ਼ੈਸਲਾ ਕੀਤਾ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਦੀ ਮੀਟਿੰਗ ’ਚ ਲਿਆ ਫ਼ੈਸਲਾ
- ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ
ਚੰਡੀਗੜ੍ਹ: ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਮੁਕੰਮਲ ਹੋ ਗਿਆ ਹੈ, ਪਰ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਦੀ ਅਗਵਾਈ ਝੋਟੇ ਦੇ ਪਿਤਾ ਭੀਮ ਸਿੰਘ ਨੇ ਕੀਤੀ।
ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਸੁਰੱਖਿਅਤ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਸੀਬੀਆਈ ਵੱਲੋਂ ਮ੍ਰਿਤਕ ਦੇਹ ਨੂੰ ਸੰਭਾਲ ਕੇ ਰੱਖਿਆ ਗਿਆ ਹੈ। ਪਰਿਵਾਰ ਅਤੇ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਮੁਤਾਬਕ, ਅੰਤਿਮ ਸਸਕਾਰ ਕੱਲ੍ਹ ਕੀਤਾ ਜਾਵੇਗਾ। ਇਸ ਸਬੰਧੀ ਅਗਲਾ ਪ੍ਰੋਗਰਾਮ ਪਿੰਡ ਵਿੱਚ ਹੋਵੇਗਾ। ਇਸ ਲਈ ਸਵੇਰੇ 5 ਵਜੇ ਪੀਜੀਆਈ ਚੰਡੀਗੜ੍ਹ ਤੋਂ ਮ੍ਰਿਤਕ ਦੇਹ ਲੈ ਕੇ ਰਵਾਨਾ ਹੋਣ ਦੀ ਯੋਜਨਾ ਹੈ।