Journalism Of Hope
BREAKING NEWS
ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ.....ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ.....ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ.........ਦਿਲਜੀਤ ਦੋਸਾਂਝ ‘ Las Vegas’ ’ਚ ਲੈਟਿਨ ਗ੍ਰੈਮੀ ਐਵਾਰਡਜ਼ ਦੌਰਾਨ ਕਰਨਗੇ ਪਰਫਾਰਮ.......ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ......CBSE ਨੇ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਟਾਈਮ ਟੇਬਲ ਕੀਤਾ ਜਾਰੀ.....ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2,787 ਤੱਕ ਪਹੁੰਚੇ, ਤਰਨ ਤਾਰਨ ਸਭ ਤੋਂ ਅੱਗੇ

ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਆਪਣੀ ਮਾਂ ਨਾਲ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਆਪਣੀ ਮਾਤਾ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਅਭਿਸ਼ੇਕ ਸ਼ਰਮਾ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਆਪਣੀ ਮਾਂ ਨਾਲ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਹੋਏ ਨਤਮਸਤਕ
  • ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅੰਮ੍ਰਿਤਸਰ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਆਪਣੀ ਮਾਤਾ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਅਭਿਸ਼ੇਕ ਸ਼ਰਮਾ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਪਰਿਕਰਮਾ ਕਰਨ ਉਪਰੰਤ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ। ਉਨ੍ਹਾਂ ਕੁਝ ਸਮਾਂ ਗੁਰਦੁਆਰਾ ਸਾਹਿਬ ਵਿਖੇ ਬਿਤਾਇਆ ਅਤੇ ਅਧਿਆਤਮਿਕ ਮਾਹੌਲ ਵਿੱਚ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਉਹ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਪਹੁੰਚੇ ਅਤੇ ਉੱਥੇ ਵੀ ਮੱਥਾ ਟੇਕਿਆ।

ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਖਾਸ ਰੌਣਕ
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਸ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਗੁਰਦੁਆਰਾ ਸਾਹਿਬ ਨੂੰ ਖੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਉਹ ਆਪਣੀ ਧਮਾਕੇਦਾਰ ਬੱਲੇਬਾਜ਼ੀ ਲਈ ਜਾਣੇ ਜਾਂਦੇ ਹਨ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਹਨ। ਉਹ ਸਮੇਂ-ਸਮੇਂ ‘ਤੇ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਵੀ ਆਉਂਦੇ ਰਹਿੰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News