Journalism Of Hope
BREAKING NEWS
ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ.....ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ.....ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ.........ਦਿਲਜੀਤ ਦੋਸਾਂਝ ‘ Las Vegas’ ’ਚ ਲੈਟਿਨ ਗ੍ਰੈਮੀ ਐਵਾਰਡਜ਼ ਦੌਰਾਨ ਕਰਨਗੇ ਪਰਫਾਰਮ.......ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ......CBSE ਨੇ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਟਾਈਮ ਟੇਬਲ ਕੀਤਾ ਜਾਰੀ.....ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2,787 ਤੱਕ ਪਹੁੰਚੇ, ਤਰਨ ਤਾਰਨ ਸਭ ਤੋਂ ਅੱਗੇ

12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼

ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼
  • ਗਰੀਬ, ਮਜ਼ਲੂਮ ਅਤੇ ਦਲਿਤ ਸਮਾਜ ਦੇ ਹੱਕਾਂ ਦੀ ਲੜਾਈ ਜਾਤੀ ਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਲੜੀ ਜਾਵੇਗੀ: ਜਸਵੀਰ ਸਿੰਘ ਗੜ੍ਹੀ
  1. ਰਣਜੀਤ ਸਿੰਘ ਤਰਖਾਣ ਮਾਜਰਾ ਜੀ 12 ਦਿਨਾਂ ਬਾਅਦ ਆਪਣੇ ਘਰ ਪਹੁੰਚੇ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਜਸਵੀਰ ਸਿੰਘ ਗੜ੍ਹੀ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਦੇਸੀ ਘਿਓ ਦਾ ਦੀਵਾ ਜਗਾਇਆ ਅਤੇ ਉਨ੍ਹਾਂ ਦਾ ਗ੍ਰਹਿ ਪ੍ਰਵੇਸ਼ ਕਰਵਾਇਆ।
  2. ਇਸ ਉਪਰੰਤ ਜਸਵੀਰ ਸਿੰਘ ਗੜ੍ਹੀ ਨੇ ਸਮੁੱਚੇ ਪਰਿਵਾਰ ਨਾਲ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹੌਸਲਾ ਦਿੰਦਿਆਂ ਇਨਸਾਫ਼ ਦੀ ਲੜਾਈ ਵਿੱਚ ਹਰ ਸੰਭਵ ਸਾਥ ਦੇਣ ਦਾ ਭਰੋਸਾ ਦਿੱਤਾ।
  3. ਗੜ੍ਹੀ ਨੇ ਕਿਹਾ ਕਿ ਗਰੀਬ, ਮਜ਼ਲੂਮ ਅਤੇ ਦਲਿਤ ਸਮਾਜ ਦੇ ਹੱਕਾਂ ਦੀ ਲੜਾਈ ਜਾਤੀ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਲੜੀ ਜਾਵੇਗੀ। ਉਨ੍ਹਾਂ ਭਾਵੁਕ ਅੰਦਾਜ਼ ਵਿੱਚ ਕਿਹਾ, “ਤਰਖਾਣ ਮਾਜਰਾ ਪਰਿਵਾਰ ਅੱਜ ਤੋਂ ਚਾਰ ਨਹੀਂ, ਪੰਜ ਭਰਾ ਹੈ। ਮੈਂ ਤੁਹਾਡਾ ਛੋਟਾ ਭਰਾ ਬਣ ਕੇ ਇਸ ਲੜਾਈ ਨੂੰ ਮੰਜ਼ਿਲ-ਏ-ਮਕਸੂਦ ਤੱਕ ਪਹੁੰਚਾਉਣ ਲਈ ਡਟ ਕੇ ਸੰਘਰਸ਼ ਕਰਾਂਗਾ।”
  4. ਇਹ ਮਾਮਲਾ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਜਾਤੀਸੂਚਕ ਗਾਲੀ-ਗਲੋਚ ਅਤੇ ਕੁੱਟਮਾਰ ਦੇ ਦੋਸ਼ਾਂ ਨਾਲ ਸਬੰਧਤ ਹੈ। ਜਸਵੀਰ ਸਿੰਘ ਗੜ੍ਹੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਮਾਮਲੇ ਵਿੱਚ ਬਣਦੀਆਂ ਕਾਨੂੰਨੀ ਧਾਰਾਵਾਂ ਨਾ ਲਗਾਏ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ।
  5. ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭੂਮਿਕਾ ’ਤੇ ਗੜ੍ਹੀ ਨੇ ਚੁੱਕੇ ਗੰਭੀਰ ਸਵਾਲ: ਜਸਵੀਰ ਸਿੰਘ ਗੜ੍ਹੀ ਨੇ ਇਸ ਪੂਰੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਭੂਮਿਕਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਗੜ੍ਹੀ ਨੇ ਦੋਸ਼ ਲਾਇਆ ਕਿ ਸਰਦਾਰ ਰਣਜੀਤ ਸਿੰਘ ਤਰਖਾਣ ਮਾਜਰਾ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਵਿੱਚ ਪਿੰਡ-ਪਿੰਡ ਅਤੇ ਗਲੀ-ਗਲੀ ਜਾ ਕੇ ਲਗਾਤਾਰ ਲੋਕ ਸੇਵਾ ਕਰ ਰਹੇ ਸਨ। ਉਨ੍ਹਾਂ ਅਨੁਸਾਰ ਇਸ ਕਾਰਨ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਰਾ ਡਾ. ਮਨੋਹਰ ਸਿੰਘ ਦੀ ਵਿਧਾਨ ਸਭਾ ਟਿਕਟ ਨੂੰ ਲੈ ਕੇ ਸਿਆਸੀ ਚਿੰਤਾ ਸੀ। ਗੜ੍ਹੀ ਨੇ ਸ਼ੱਕ ਪ੍ਰਗਟਾਇਆ ਕਿ ਡਾ. ਮਨੋਹਰ ਸਿੰਘ ਦੀ ਟਿਕਟ ਬਚਾਉਣ ਦੇ ਸਿਆਸੀ ਮਕਸਦ ਨਾਲ ਬਰਿੰਦਰ ਸਿੰਘ ਢਿੱਲੋਂ ਰਾਹੀਂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਥਿਤ ਕੁੱਟਮਾਰ ਕਰਵਾਈ ਗਈ ਹੋ ਸਕਦੀ ਹੈ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਵਿੱਚ ਰੁਕਾਵਟ ਪਾਉਣ ਲਈ ਚਰਨਜੀਤ ਸਿੰਘ ਚੰਨੀ ਕਥਿਤ ਤੌਰ ’ਤੇ ਦਖ਼ਲ ਕਿਉਂ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਦੀ ਸਾਜ਼ਿਸ਼ ਜਾਂ ਦਖ਼ਲਅੰਦਾਜ਼ੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
  6. ਸਰਦਾਰ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਕਿਹਾ ਕਿ ਕਾਂਗਰਸ ਭਵਨ ਵਿਖੇ ਹੋਏ ਕਥਿਤ ਜ਼ੁਲਮ ਅਤੇ ਅੱਤਿਆਚਾਰ ਦੇ ਖਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਲਈ ਉਨ੍ਹਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਅਫ਼ਸੋਸ ਜਤਾਇਆ ਕਿ ਅੱਜ ਤੱਕ ਐਸਸੀ/ਐਸਟੀ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਬਣਦੀਆਂ ਧਾਰਾਵਾਂ ਨਹੀਂ ਲਗਾਈਆਂ ਗਈਆਂ।
  7. ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਕਿਸੇ ਵੀ ਆਗੂ ਨੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਨਹੀਂ ਕੀਤੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੁੱਪ ’ਤੇ ਵੀ ਸਵਾਲ ਖੜ੍ਹੇ ਕੀਤੇ।
  8. ਇਸ ਮੌਕੇ ਕਾਂਗਰਸੀ ਆਗੂ ਸ੍ਰੀ ਮਨਜੀਤ ਸ਼ਰਮਾ ਨੇ ਕਿਹਾ ਕਿ ਉਹ ਕਥਿਤ ਜਾਤੀਸੂਚਕ ਗਾਲੀ-ਗਲੋਚ ਅਤੇ ਕੁੱਟਮਾਰ ਦੀ ਘਟਨਾ ਦੇ ਚਸ਼ਮਦੀਦ ਗਵਾਹ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।
  9. ਜਸਵੀਰ ਸਿੰਘ ਗੜ੍ਹੀ ਨੇ ਜਾਤੀਵਾਦੀ ਅਤੇ ਜਗੀਰੂ ਸੋਚ ਨੂੰ ਚੁਣੌਤੀ ਦਿੰਦਿਆਂ ਸਪੱਸ਼ਟ ਕੀਤਾ ਕਿ ਬਰਿੰਦਰ ਸਿੰਘ ਢਿੱਲੋਂ ਨੂੰ ਕਾਨੂੰਨੀ ਕਾਰਵਾਈ ਤੋਂ ਬਚ ਕੇ ਨਿਕਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਕਾਨੂੰਨੀ ਅਤੇ ਲੋਕਤੰਤਰੀ ਮੰਚ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News