Journalism Of Hope
BREAKING NEWS
ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ.....ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ.....ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ.........ਦਿਲਜੀਤ ਦੋਸਾਂਝ ‘ Las Vegas’ ’ਚ ਲੈਟਿਨ ਗ੍ਰੈਮੀ ਐਵਾਰਡਜ਼ ਦੌਰਾਨ ਕਰਨਗੇ ਪਰਫਾਰਮ.......ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ......CBSE ਨੇ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਟਾਈਮ ਟੇਬਲ ਕੀਤਾ ਜਾਰੀ.....ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2,787 ਤੱਕ ਪਹੁੰਚੇ, ਤਰਨ ਤਾਰਨ ਸਭ ਤੋਂ ਅੱਗੇ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (OFTEC), ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ‘ਆਪ੍ਰੇਸ਼ਨ ਸ਼ਹੀਦ’ ਤਹਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (OFTEC), ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ‘ਆਪ੍ਰੇਸ਼ਨ ਸ਼ਹੀਦ’ ਤਹਿਤ ਕੀਤੀ ਗਈ। ਇਸ ਲਈ ਕਰੀਬ 10 ਮਹੀਨਿਆਂ ਤੱਕ ਅੰਤਰਰਾਸ਼ਟਰੀ ਪੱਧਰ ‘ਤੇ ਭਾਲ ਕੀਤੀ ਗਈ।

ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਲਈ ਫਾਇਰਿੰਗ ਅਤੇ ਹੋਰ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ‘ਤੇ ਅੰਜਾਮ ਦੇਣ ਦੇ ਨਿਰਦੇਸ਼ ਦੇ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਸੂਚਨਾ ਦੇਣ ਵਾਲੇ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ।

ਪੁਲਿਸ ਅਨੁਸਾਰ ਇਸ ਮੁਹਿੰਮ ਦੌਰਾਨ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਕਈ ਦੇਸ਼ਾਂ ਵਿੱਚ ਖੁਫ਼ੀਆ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਅਤੇ ਟਰੈਕਿੰਗ ਦਾ ਕੰਮ ਕੀਤਾ ਗਿਆ। ਇਸ ਪੂਰੀ ਕਾਰਵਾਈ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਬਣਾਇਆ ਗਿਆ।

ਪੰਜਾਬ ਪੁਲਿਸ ਨੇ ਇਸ ਅੰਤਰਰਾਸ਼ਟਰੀ ਕਾਰਵਾਈ ਵਿੱਚ ਸਹਿਯੋਗ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਧੰਨਵਾਦ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਮੁਹਿੰਮ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News