Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਦੀ ਚਰਚਾ, 13 ਨਵੰਬਰ ਨੂੰ ਬੇਗੋਵਾਲ ਪਹੁੰਚਣਗੇ ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਸਿਆਸੀ ਝਟਕਾ ਲੱਗਣ ਦੀ ਸੰਭਾਵਨਾ ਹੈ। ਪਾਰਟੀ ਦੀ ਆਗੂ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਦੀ ਚਰਚਾ, 13 ਨਵੰਬਰ ਨੂੰ ਬੇਗੋਵਾਲ ਪਹੁੰਚਣਗੇ ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਸਿਆਸੀ ਝਟਕਾ ਲੱਗਣ ਦੀ ਸੰਭਾਵਨਾ ਹੈ। ਪਾਰਟੀ ਦੀ ਆਗੂ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।

ਜਾਣਕਾਰੀ ਮੁਤਾਬਕ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਘਰ ਪਹੁੰਚਣਗੇ। ਇਸ ਮੌਕੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਹੁਣ ਕਰੀਬ ਦੋ ਮਹੀਨੇ ਹੀ ਚੋਣਾਂ ਵਿੱਚ ਰਹਿ ਗਏ ਹਨ, ਪਰ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਣਾ ਅਤੇ ਚੋਣ ਨਿਸ਼ਾਨ ਨਾ ਮਿਲਣਾ ਵੀ ਸੰਗਠਨ ਲਈ ਚੁਣੌਤੀ ਬਣਿਆ ਹੋਇਆ ਹੈ। ਹਾਲਾਂਕਿ, ਬੀਬੀ ਜਗੀਰ ਕੌਰ ਦੀ ਵਾਪਸੀ ਸਬੰਧੀ ਅਜੇ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News