Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਪੰਜਾਬ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Amritsar Heroin Seizure; ਅੰਮ੍ਰਿਤਸਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 8 ਕਿਲੋ 409 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪਹਿਲੀ ਕਾਰਵਾਈ ਥਾਣਾ ਭਿੰਡੀ ਸੈਦਾਂ ਦੇ ਇਲਾਕੇ ਵਿੱਚ ਕੀਤੀ ਗਈ, ਜਿੱਥੋਂ ਪੁਲਿਸ ਨੇ 7 ਕਿਲੋ 904 ਗ੍ਰਾਮ ਹੈਰੋਇਨ ਜ਼ਬਤ ਕੀਤੀ। ਉੱਥੇ ਹੀ ਦੂਜੀ ਕਾਰਵਾਈ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਖੇਹਰਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
drug war in punjab

Amritsar Heroin Seizure; ਅੰਮ੍ਰਿਤਸਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 8 ਕਿਲੋ 409 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪਹਿਲੀ ਕਾਰਵਾਈ ਥਾਣਾ ਭਿੰਡੀ ਸੈਦਾਂ ਦੇ ਇਲਾਕੇ ਵਿੱਚ ਕੀਤੀ ਗਈ, ਜਿੱਥੋਂ ਪੁਲਿਸ ਨੇ 7 ਕਿਲੋ 904 ਗ੍ਰਾਮ ਹੈਰੋਇਨ ਜ਼ਬਤ ਕੀਤੀ। ਉੱਥੇ ਹੀ ਦੂਜੀ ਕਾਰਵਾਈ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਖੇਹਰਾ ਦੇ ਖੇਤਾਂ ਵਿੱਚ ਹੋਈ, ਜਿੱਥੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਮਾਮਲਿਆਂ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

ਮੋਟਰਸਾਈਕਲਾਂ ਕੋਲੋਂ ਮਿਲੀ 7 ਕਿਲੋ 904 ਗ੍ਰਾਮ ਹੈਰੋਇਨ

ਪਹਿਲੇ ਮਾਮਲੇ ਵਿੱਚ ਇੰਸਪੈਕਟਰ ਸਿਮਰਨਜੀਤ ਕੌਰ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਅੱਡਾ ਭਿੰਡੀ ਸੈਦਾਂ ਵਿਖੇ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਅਵਾਨ ਲੱਖਾ ਸਿੰਘ ਫਰੰਟ ਰੋਡ ਵੱਲੋਂ ਹੈਰੋਇਨ ਦੀ ਖੇਪ ਆ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਇਲਾਕੇ ਵਿੱਚ ਚੈਕਿੰਗ ਸ਼ੁਰੂ ਕਰ ਦਿੱਤੀ।

ਚੈਕਿੰਗ ਦੌਰਾਨ ਪੁਲਿਸ ਨੂੰ ਦੋ ਮੋਟਰਸਾਈਕਲ ਖੜ੍ਹੇ ਮਿਲੇ। ਉਨ੍ਹਾਂ ਕੋਲ ਪਰਾਲੀ ਦੀਆਂ ਗੱਠਾਂ ਵਿੱਚ ਪੀਲੇ ਰੰਗ ਦੀ ਟੇਪ ਨਾਲ ਸੀਲ ਕੀਤਾ ਹੋਇਆ ਇੱਕ ਮੋਮੀ ਪੈਕਟ ਮਿਲਿਆ। ਜਦੋਂ ਪੈਕਟ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 7 ਕਿਲੋ 904 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੈਕਿੰਗ ਸਮੱਗਰੀ, ਸਿਮ ਕਾਰਡ ਅਤੇ ਟ੍ਰੈਕਰ ਡਿਵਾਈਸ ਵੀ ਜ਼ਬਤ

ਪੁਲਿਸ ਨੇ ਮੌਕੇ ਤੋਂ 634 ਗ੍ਰਾਮ ਪੈਕਿੰਗ ਸਮੱਗਰੀ, ਦੋ ਮੋਟਰਸਾਈਕਲ, ਇੱਕ ਸਿਮ ਕਾਰਡ ਅਤੇ ਇੱਕ ਟ੍ਰੈਕਰ ਡਿਵਾਈਸ ਵੀ ਜ਼ਬਤ ਕੀਤਾ ਹੈ। ਇਸ ਮਾਮਲੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਪਿੰਡ ਖੇਹਰਾ ਦੇ ਖੇਤਾਂ ’ਚੋਂ ਮਿਲੀ 505 ਗ੍ਰਾਮ ਹੈਰੋਇਨ

ਦੂਜੇ ਮਾਮਲੇ ਵਿੱਚ ਘਰਿੰਡਾ ਵਿਖੇ ਤਾਇਨਾਤ ADS ਟੀਮ ਦੇ ASI ਹਰਪ੍ਰੀਤ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਖੇਹਰਾ ਦੇ ਖੇਤਾਂ ਵਿੱਚ ਇੱਕ ਪੈਕਟ ਪਿਆ ਹੋਇਆ ਹੈ। ਇਸ ਤੋਂ ਬਾਅਦ ASI ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਪੈਕਟ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ।

ਜਾਂਚ ਦੌਰਾਨ ਪੈਕਟ ਵਿੱਚੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਡਰੱਗ ਕਿੱਟ ਨਾਲ ਜਾਂਚ ਕਰਨ ਤੋਂ ਬਾਅਦ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News