Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਪਰਵਿੰਦਰ ਸਿੰਘ ਝੋਟਾ ਦੀ 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ, ਪਰਿਵਾਰ ਨੇ ਅਸਥੀਆਂ ’ਤੇ ਲਾਇਆ ਫਲਦਾਰ ਬੂਟਾ

Parvinder Jhota Anti-Drug Activist; ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਯਾਦਾਂ ਵਿੱਚ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਪਰਿਵਾਰ ਨੇ ਇੱਕ ਵਿਲੱਖਣ ਪਹਿਲ ਕੀਤੀ ਹੈ। ਪਰਿਵਾਰ ਵੱਲੋਂ ਝੋਟਾ ਦੀਆਂ ਅਸਥੀਆਂ ’ਤੇ ਇੱਕ ਫਲਦਾਰ ਬੂਟਾ ਲਗਾਇਆ ਗਿਆ ਹੈ। ਇਸ ਬੂਟੇ ਦੀਆਂ ਜੜ੍ਹਾਂ ਵਿੱਚ ਝੋਟਾ ਦੀਆਂ ਅਸਥੀਆਂ ਦਬਾਈਆਂ ਗਈਆਂ ਹਨ। ਝੋਟਾ ਦੇ ਪਿਤਾ ਭੀਮ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਰਵਿੰਦਰ ਸਿੰਘ ਝੋਟਾ ਦੀ 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ, ਪਰਿਵਾਰ ਨੇ ਅਸਥੀਆਂ ’ਤੇ ਲਾਇਆ ਫਲਦਾਰ ਬੂਟਾ

Parvinder Jhota Anti-Drug Activist; ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਯਾਦਾਂ ਵਿੱਚ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਪਰਿਵਾਰ ਨੇ ਇੱਕ ਵਿਲੱਖਣ ਪਹਿਲ ਕੀਤੀ ਹੈ। ਪਰਿਵਾਰ ਵੱਲੋਂ ਝੋਟਾ ਦੀਆਂ ਅਸਥੀਆਂ ’ਤੇ ਇੱਕ ਫਲਦਾਰ ਬੂਟਾ ਲਗਾਇਆ ਗਿਆ ਹੈ। ਇਸ ਬੂਟੇ ਦੀਆਂ ਜੜ੍ਹਾਂ ਵਿੱਚ ਝੋਟਾ ਦੀਆਂ ਅਸਥੀਆਂ ਦਬਾਈਆਂ ਗਈਆਂ ਹਨ। ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਇਸ ਬੂਟੇ ਦੀ ਨਿਯਮਿਤ ਤੌਰ ’ਤੇ ਦੇਖਭਾਲ ਕੀਤੀ ਜਾਵੇਗੀ।

15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ

ਪਰਿਵਾਰ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ। ਇਸ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਹੈ।

ਕਤਲ ਤੋਂ 26 ਦਿਨ ਬਾਅਦ ਹੋਇਆ ਸੀ ਅੰਤਿਮ ਸੰਸਕਾਰ

ਜ਼ਿਕਰਯੋਗ ਹੈ ਕਿ ਕਤਲ ਦੇ 26 ਦਿਨਾਂ ਬਾਅਦ ਐਤਵਾਰ 8 ਨਵੰਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਨ੍ਹਾਂ ਦੇ ਦੋਵੇਂ ਪੁੱਤਰਾਂ ਅੰਗਦਵੀਰ ਅਤੇ ਹਰਫਤਿਹ ਨੇ ਪਿਤਾ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਦੋਵੇਂ ਪੁੱਤਰਾਂ ਨੇ ਪਿਤਾ ਝੋਟਾ ਦੇ ਅਮਰ ਰਹਿਣ ਦੇ ਨਾਅਰੇ ਵੀ ਲਗਾਏ। ਉੱਥੇ ਹੀ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਲਗਾਤਾਰ ਵਾਹਿਗੁਰੂ ਦਾ ਜਾਪ ਕਰਦੀ ਰਹੀ। ਦੀਵਾਲੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਝੋਟਾ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸਨ।

ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਵੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ SSP ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਖਾਣਾ-ਪੀਣਾ ਛੱਡਿਆ ਹੋਇਆ ਸੀ। ਉੱਥੇ ਹੀ ਇਨਸਾਫ਼ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਧਰਨਾ ਖ਼ਤਮ ਹੋ ਗਿਆ ਹੈ, ਪਰ ਕਮੇਟੀ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News