Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਦੀਵਾਲੀ ਦੀ ਰਾਤ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਟਾਕੇ ਦੇ ਧਮਾਕੇ ਨੇ ਲਈ ਬੱਚੇ ਦੀ ਜਾਨ

Ludhiana 14 year old boy dies; ਰਾਏਕੋਟ ਦੇ ਕਸਬਾ ਸੁਧਾਰ ਤੋਂ ਦੀਵਾਲੀ ਦੀਆਂ ਖੁਸ਼ੀਆਂ ਨੂੰ ਮਾਤਮ ‘ਚ ਬਦਲ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਟਾਕਾ ਚਲਾਉਣ ਦੌਰਾਨ ਹੋਏ ਧਮਾਕੇ ਨੇ 14 ਸਾਲਾ ਮਾਸੂਮ ਦੀ ਜਾਨ ਲੈ ਲਈ। ਜਿਸ ਬੱਚੇ ਦੇ ਹੱਥਾਂ ‘ਚ ਦੀਵਾਲੀ ਦੀਆਂ ਖੁਸ਼ੀਆਂ ਦੇ ਪਟਾਕੇ ਸਨ, ਉਸੇ ਪਟਾਕੇ ਨੇ ਪਰਿਵਾਰ ਦੀ ਜ਼ਿੰਦਗੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੀਵਾਲੀ ਦੀ ਰਾਤ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਟਾਕੇ ਦੇ ਧਮਾਕੇ ਨੇ ਲਈ ਬੱਚੇ ਦੀ ਜਾਨ

Ludhiana 14 year old boy dies; ਰਾਏਕੋਟ ਦੇ ਕਸਬਾ ਸੁਧਾਰ ਤੋਂ ਦੀਵਾਲੀ ਦੀਆਂ ਖੁਸ਼ੀਆਂ ਨੂੰ ਮਾਤਮ ‘ਚ ਬਦਲ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਟਾਕਾ ਚਲਾਉਣ ਦੌਰਾਨ ਹੋਏ ਧਮਾਕੇ ਨੇ 14 ਸਾਲਾ ਮਾਸੂਮ ਦੀ ਜਾਨ ਲੈ ਲਈ। ਜਿਸ ਬੱਚੇ ਦੇ ਹੱਥਾਂ ‘ਚ ਦੀਵਾਲੀ ਦੀਆਂ ਖੁਸ਼ੀਆਂ ਦੇ ਪਟਾਕੇ ਸਨ, ਉਸੇ ਪਟਾਕੇ ਨੇ ਪਰਿਵਾਰ ਦੀ ਜ਼ਿੰਦਗੀ ‘ਚ ਹਨੇਰਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸਾਕਿਤ ਮਿੱਤਲ ਉਰਫ਼ ਗਗਨ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ, 8 ਨਵੰਬਰ ਦੀ ਰਾਤ ਕਰੀਬ 9 ਵਜੇ ਗਗਨ ਆਪਣੇ ਪਰਿਵਾਰ ਨਾਲ ਮੱਥਾ ਟੇਕਣ ਤੋਂ ਬਾਅਦ ਪਟਾਕੇ ਚਲਾ ਰਿਹਾ ਸੀ। ਇਸ ਦੌਰਾਨ ਉਸ ਨੇ ਇੱਕ ਪਟਾਕੇ ਨੂੰ ਅੱਗ ਲਗਾਈ, ਪਰ ਪਟਾਕਾ ਨਹੀਂ ਚੱਲਿਆ। ਜਦੋਂ ਉਹ ਦੁਬਾਰਾ ਉਸ ਨੂੰ ਚਲਾਉਣ ਲਈ ਨੇੜੇ ਗਿਆ ਤਾਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ।

ਧਮਾਕਾ ਇੰਨਾ ਤੇਜ਼ ਸੀ ਕਿ ਪਟਾਕਾ ਗਗਨ ਦੇ ਚਿਹਰੇ ਅਤੇ ਗਰਦਨ ਨੇੜੇ ਫਟ ਗਿਆ। ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਸੁਧਾਰ ਦੇ ਸਰਬਜੀਤ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ, ਪਰ ਗਗਨ ਨੂੰ ਬਚਾਇਆ ਨਹੀਂ ਜਾ ਸਕਿਆ।

ਗਗਨ ਕਸਬਾ ਸੁਧਾਰ ਦੇ ਕਾਰੋਬਾਰੀ ਅਤੇ ਸਮਾਜ ਸੇਵੀ ਸੁਰੇਸ਼ ਕੁਮਾਰ ਦਾ ਪੋਤਾ ਸੀ। ਇਸ ਹਾਦਸੇ ਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ। ਜਿਸ ਘਰ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਉੱਥੇ ਹੁਣ ਮਾਤਮ ਪਸਰ ਗਿਆ।

ਅੱਜ ਗਮਗੀਨ ਮਾਹੌਲ ਵਿੱਚ ਗਗਨ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਆਗੂਆਂ ਨੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ। ਮਾਪਿਆਂ ਦਾ ਵਿਰਲਾਪ ਦੇਖ ਕੇ ਹਰ ਅੱਖ ਨਮ ਹੋ ਗਈ।

Read Latest News and Breaking News at Daily Post TV, Browse for more News

Ad
Ad

Punjab District News