Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਦੀਵਾਲੀ ‘ਤੇ ਚੋਰਾਂ ਨੇ ਕੀਤਾ ਘਰ ਸਾਫ਼,15 ਤੋਲੇ ਸੋਨਾ ਤੇ 6 ਲੱਖ ਚੋਰੀ ਕਰ ਹੋਏ ਫ਼ਰਾਰ

Faridkot House Theft; ਦੀਵਾਲੀ ਦੀਆਂ ਖੁਸ਼ੀਆਂ ਮਨਾਉਣ ਗਿਆ ਪਰਿਵਾਰ ਜਦੋਂ ਘਰ ਵਾਪਸ ਪਰਤਿਆ ਤਾਂ ਘਰ ਦਾ ਨਜ਼ਾਰਾ ਦੇਖ ਕੇ ਹੋਸ਼ ਉੱਡ ਗਏ। ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਕਦੀ ‘ਤੇ ਹੱਥ ਸਾਫ਼ ਕਰ ਦਿੱਤਾ। ਚੋਰ ਇੰਨੀ ਸਫ਼ਾਈ ਨਾਲ ਵਾਰਦਾਤ ਨੂੰ ਅੰਜਾਮ ਦੇ ਗਏ ਕਿ ਪਰਿਵਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੀਵਾਲੀ ‘ਤੇ ਚੋਰਾਂ ਨੇ ਕੀਤਾ ਘਰ ਸਾਫ਼,15 ਤੋਲੇ ਸੋਨਾ ਤੇ 6 ਲੱਖ ਚੋਰੀ ਕਰ ਹੋਏ ਫ਼ਰਾਰ

Faridkot House Theft; ਦੀਵਾਲੀ ਦੀਆਂ ਖੁਸ਼ੀਆਂ ਮਨਾਉਣ ਗਿਆ ਪਰਿਵਾਰ ਜਦੋਂ ਘਰ ਵਾਪਸ ਪਰਤਿਆ ਤਾਂ ਘਰ ਦਾ ਨਜ਼ਾਰਾ ਦੇਖ ਕੇ ਹੋਸ਼ ਉੱਡ ਗਏ। ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਕਦੀ ‘ਤੇ ਹੱਥ ਸਾਫ਼ ਕਰ ਦਿੱਤਾ। ਚੋਰ ਇੰਨੀ ਸਫ਼ਾਈ ਨਾਲ ਵਾਰਦਾਤ ਨੂੰ ਅੰਜਾਮ ਦੇ ਗਏ ਕਿ ਪਰਿਵਾਰ ਨੂੰ ਇਸ ਦੀ ਭਿਣਕ ਤੱਕ ਨਹੀਂ ਲੱਗੀ। ਮਾਮਲਾ ਫਰੀਦਕੋਟ ਦੇ ਕੋਟਕਪੂਰਾ ਸ਼ਹਿਰ ਦੀ ਜੈਤੋ ਚੁੰਗੀ ਨੇੜੇ ਦਾ ਹੈ।

ਜਾਣਕਾਰੀ ਮੁਤਾਬਕ, ਐਤਵਾਰ ਸਵੇਰੇ ਕਰੀਬ 9 ਵਜੇ ਫਤਿਹ ਚੰਦ ਛਾਬੜਾ ਦਾ ਪਰਿਵਾਰ ਪਿੰਡ ਸੰਧਵਾਂ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਦੀਵਾਲੀ ਦੇ ਸਤਿਸੰਗ ਲਈ ਗਿਆ ਹੋਇਆ ਸੀ। ਇਸ ਦੌਰਾਨ ਸਵੇਰੇ ਕਰੀਬ 10 ਵਜੇ ਅਣਪਛਾਤੇ ਚੋਰ ਛੱਤ ਦੇ ਰਸਤੇ ਘਰ ਵਿੱਚ ਦਾਖ਼ਲ ਹੋਏ। ਚੋਰਾਂ ਨੇ ਪਹਿਲਾਂ ਜੰਗਲਾ ਤੋੜਿਆ ਅਤੇ ਫਿਰ ਰਸੋਈ ਦੇ ਸ਼ੀਸ਼ੇ ਤੋੜ ਕੇ ਕਮਰਿਆਂ ਤੱਕ ਪਹੁੰਚ ਗਏ।

ਇਸ ਤੋਂ ਬਾਅਦ ਚੋਰਾਂ ਨੇ ਅਲਮਾਰੀਆਂ ਵਿੱਚ ਰੱਖੇ 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਕਰੀਬ 11 ਵਜੇ ਜਦੋਂ ਪਰਿਵਾਰ ਸਤਿਸੰਗ ਤੋਂ ਵਾਪਸ ਆਇਆ ਤਾਂ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਵਿੱਚ ਹਫੜਾ-ਦਫੜੀ ਮਚ ਗਈ।

ਉੱਧਰ, ਚੋਰੀ ਦੀ ਸੂਚਨਾ ਮਿਲਣ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਦੀ ਜਲਦ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ।

ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਆਸਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News