Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਪ੍ਰੋਤਸਾਹਨ: ਪਰਗਟ ਸਿੰਘ

ਫਗਵਾੜਾ/ਜਲੰਧਰ, 9 ਨਵੰਬਰ 2026; ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਫਗਵਾੜਾ ਸਥਿਤ ਵਿਸ਼ਵ ਪ੍ਰਸਿੱਧ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਪ੍ਰੋਤਸਾਹਨ: ਪਰਗਟ ਸਿੰਘ

ਫਗਵਾੜਾ/ਜਲੰਧਰ, 9 ਨਵੰਬਰ 2026; ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਫਗਵਾੜਾ ਸਥਿਤ ਵਿਸ਼ਵ ਪ੍ਰਸਿੱਧ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਫਗਵਾੜਾ ਦੇ ਵਿਧਾਇਕ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਮੰਦਰ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਸਮਾਜ ਵਿੱਚ ਬਹੁਤ ਸਤਿਕਾਰਯੋਗ ਸਥਾਨ ਹੈ। ਉਨ੍ਹਾਂ ਨੂੰ ਨਿਰਮਾਣ, ਸ਼ਿਲਪਕਲਾ, ਤਕਨੀਕੀ ਮੁਹਾਰਤ ਅਤੇ ਸਿਰਜਣਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਹੁਨਰ, ਲਗਨ ਅਤੇ ਆਪਣੇ ਕੰਮ ਪ੍ਰਤੀ ਸਮਰਪਣ ਦੀ ਪ੍ਰੇਰਨਾ ਦਿੰਦੀਆਂ ਹਨ। ਦੇਸ਼ ਅਤੇ ਪੰਜਾਬ ਦੀ ਉਦਯੋਗਿਕ ਤਰੱਕੀ ਵਿੱਚ ਕਾਰੀਗਰਾਂ, ਮਜ਼ਦੂਰਾਂ, ਤਕਨੀਕੀ ਮਾਹਿਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਬੇਹੱਦ ਅਹਿਮ ਯੋਗਦਾਨ ਹੈ। ਇਨ੍ਹਾਂ ਦੀ ਮਿਹਨਤ ਸਦਕਾ ਹੀ ਉਦਯੋਗ ਅਤੇ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਉਦਯੋਗ ਜਗਤ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵੱਖਰੀ ਅਤੇ ਵਿਆਪਕ ਉਦਯੋਗਿਕ ਨੀਤੀ ਬਣਾਈ ਜਾਵੇਗੀ। ਖਾਸ ਤੌਰ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਰਵਾਇਤੀ ਉਦਯੋਗਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਉਦਯੋਗਿਕ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ।

ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਕਿ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾਵੇ। ਉਦਯੋਗਾਂ ਨੂੰ ਪ੍ਰੋਤਸਾਹਨ ਮਿਲਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ।

ਤ ਵਿੱਚ ਦੋਨਾਂ ਨੇਤਾਵਾਂ ਨੇ ਵਿਸ਼ਵਕਰਮਾ ਦਿਵਸ ਦੀਆਂ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਕਾਰੀਗਰਾਂ, ਮਜ਼ਦੂਰਾਂ, ਉੱਦਮੀਆਂ ਅਤੇ ਉਦਯੋਗ ਜਗਤ ਨਾਲ ਜੁੜੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਬਾਬਾ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਮਿਹਨਤ, ਹੁਨਰ ਅਤੇ ਸਿਰਜਣਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News