Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਪਟਾਕੇ ਦੀ ਚੰਗਿਆੜੀ ਨਾਲ ਗੋਦਾਮ ‘ਚ ਲੱਗੀ ਭਿਆਨਕ ਅੱਗ, ਆਸ-ਪਾਸ ਦੇ ਘਰਾਂ ਤੱਕ ਪਹੁੰਚੀਆਂ ਲਪਟਾਂ

Jalandhar Fire Accident; ਜਲੰਧਰ ਦੀ ਘਾਸ ਮੰਡੀ ਵਿੱਚ ਸੋਮਵਾਰ ਦੁਪਹਿਰ ਕਰੀਬ 1 ਵਜੇ ਪਟਾਕੇ ਦੀ ਚੰਗਿਆੜੀ ਕਾਰਨ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਲਪਟਾਂ ਆਸ-ਪਾਸ ਦੇ ਮਕਾਨਾਂ ਤੱਕ ਪਹੁੰਚਣ ਲੱਗੀਆਂ। ਗੋਦਾਮ ਵਿੱਚ ਪਲਾਸਟਿਕ ਅਤੇ ਹੋਰ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਾਕੇ ਦੀ ਚੰਗਿਆੜੀ ਨਾਲ ਗੋਦਾਮ ‘ਚ ਲੱਗੀ ਭਿਆਨਕ ਅੱਗ, ਆਸ-ਪਾਸ ਦੇ ਘਰਾਂ ਤੱਕ ਪਹੁੰਚੀਆਂ ਲਪਟਾਂ

Jalandhar Fire Accident; ਜਲੰਧਰ ਦੀ ਘਾਸ ਮੰਡੀ ਵਿੱਚ ਸੋਮਵਾਰ ਦੁਪਹਿਰ ਕਰੀਬ 1 ਵਜੇ ਪਟਾਕੇ ਦੀ ਚੰਗਿਆੜੀ ਕਾਰਨ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਲਪਟਾਂ ਆਸ-ਪਾਸ ਦੇ ਮਕਾਨਾਂ ਤੱਕ ਪਹੁੰਚਣ ਲੱਗੀਆਂ। ਗੋਦਾਮ ਵਿੱਚ ਪਲਾਸਟਿਕ ਅਤੇ ਹੋਰ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਇਲਾਕੇ ਵਿੱਚ ਧੂੰਏਂ ਦੇ ਵੱਡੇ-ਵੱਡੇ ਗੁਬਾਰ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਦਿਖਾਈ ਦੇਣ ਲੱਗੀਆਂ।

ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਸੂਚਨਾ ਦਿੱਤੀ। ਪਰ ਲੋਕਾਂ ਮੁਤਾਬਕ ਡੇਢ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਇਸ ਦੇਰੀ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਗੁੱਸਾ ਦੇਖਣ ਨੂੰ ਮਿਲਿਆ। ਉੱਧਰ, ਅੱਗ ਵਧਦੀ ਦੇਖ ਲੋਕ ਖੁਦ ਹੀ ਬਾਲਟੀਆਂ ਅਤੇ ਹੋਰ ਸਾਧਨਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ।

ਅੱਗ ਦੀਆਂ ਲਪਟਾਂ ਨੇੜਲੇ ਰਿਹਾਇਸ਼ੀ ਮਕਾਨਾਂ ਤੱਕ ਪਹੁੰਚਣ ਲੱਗੀਆਂ ਤਾਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕੀਤੀ। ਆਸ-ਪਾਸ ਦੇ ਮਕਾਨ ਖਾਲੀ ਕਰਵਾਏ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ। ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ।

Read Latest News and Breaking News at Daily Post TV, Browse for more News

Ad
Ad

Punjab District News