Journalism Of Hope
BREAKING NEWS
ਦੀਵਾਲੀ ਦੀ ਰਾਤ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਟਾਕੇ ਦੇ ਧਮਾਕੇ ਨੇ ਲਈ ਬੱਚੇ ਦੀ ਜਾਨ......... ਪਰਵਿੰਦਰ ਸਿੰਘ ਝੋਟਾ ਦੀ 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ, ਪਰਿਵਾਰ ਨੇ ਅਸਥੀਆਂ ’ਤੇ ਲਾਇਆ ਫਲਦਾਰ ਬੂਟਾ......... ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਰੈਗੂਲਰ VC, ਪ੍ਰੋ. ਟੰਕੇਸ਼ਵਰ ਕੁਮਾਰ ਨਿਯੁਕਤ......... ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਅੰਤਿਮ ਸਸਕਾਰ ਅਤੇ ਧਾਰਮਿਕ ਰਸਮਾਂ ਲਈ ਪੈਰੋਲ ਦੀ ਮੰਗ ਤੇਜ਼......... ਦਿਵਾਲੀ ‘ਤੇ ਪਟਾਕਿਆਂ ਦਾ ਕਹਿਰ, ਕਰੀਬ 1,450 ਮਰੀਜ਼ ਹਸਪਤਾਲਾਂ ‘ਚ ਪਹੁੰਚੇ.........

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

Bathinda Jail Death; ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ 22 ਸਾਲਾ ਲੜਕੀ ਵਰਸ਼ਾ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿਵਾਲੀ ਵਾਲੇ ਦਿਨ ਐਤਵਾਰ ਸਵੇਰੇ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉੱਥੇ ਹਾਲਤ ਗੰਭੀਰ ਹੋਣ ਕਾਰਨ ਉਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

Bathinda Jail Death; ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ 22 ਸਾਲਾ ਲੜਕੀ ਵਰਸ਼ਾ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿਵਾਲੀ ਵਾਲੇ ਦਿਨ ਐਤਵਾਰ ਸਵੇਰੇ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ AIIMS ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਦੇਰ ਸ਼ਾਮ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ ਹਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਮੁਤਾਬਕ ਵਰਸ਼ਾ ਕੌਰ ਬਠਿੰਡਾ ਦੀ ਲਾਲ ਸਿੰਘ ਬਸਤੀ ਦੀ ਰਹਿਣ ਵਾਲੀ ਸੀ। ਕਰੀਬ ਇੱਕ ਸਾਲ ਪਹਿਲਾਂ ਬਠਿੰਡਾ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮਾਂ ਖ਼ਿਲਾਫ਼ ਦਰਜ ਧੋਖਾਧੜੀ ਦੇ ਮਾਮਲੇ ਵਿੱਚ ਉਸ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸੇ ਮਾਮਲੇ ਵਿੱਚ ਉਹ ਕੇਂਦਰੀ ਜੇਲ੍ਹ ਵਿੱਚ ਬੰਦ ਸੀ।

ਸਵੇਰੇ ਸਾਢੇ 8 ਵਜੇ ਪਰਿਵਾਰ ਨੂੰ ਆਇਆ ਸੀ ਫੋਨ

ਪਰਿਵਾਰ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ ਸਾਢੇ 8 ਵਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਫੋਨ ਆਇਆ ਕਿ ਵਰਸ਼ਾ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ, ਪਰ ਉੱਥੇ ਵਰਸ਼ਾ ਨਹੀਂ ਮਿਲੀ। ਬਾਅਦ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਸ ਦੇ ਪੇਟ ਵਿੱਚ ਦਰਦ ਹੋਣ ਕਾਰਨ ਉਸ ਨੂੰ AIIMS ਰੈਫ਼ਰ ਕੀਤਾ ਗਿਆ ਹੈ।

ਪਰਿਵਾਰ ਨੇ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਕੀਤੀ ਮੰਗ

ਪਰਿਵਾਰ ਮੁਤਾਬਕ ਰਾਤ ਕਰੀਬ 9 ਵਜੇ ਉਨ੍ਹਾਂ ਨੂੰ AIIMS ਵਿੱਚ ਵਰਸ਼ਾ ਦੀ ਮੌਤ ਹੋਣ ਦੀ ਸੂਚਨਾ ਮਿਲੀ। ਪਰਿਵਾਰ ਦਾ ਕਹਿਣਾ ਹੈ ਕਿ ਵਰਸ਼ਾ ਨੂੰ ਪਹਿਲਾਂ ਕੋਈ ਅਜਿਹੀ ਬਿਮਾਰੀ ਨਹੀਂ ਸੀ, ਜਿਸ ਕਾਰਨ ਉਸ ਦੀ ਅਚਾਨਕ ਮੌਤ ਹੋ ਜਾਂਦੀ। ਉਨ੍ਹਾਂ ਸਵਾਲ ਚੁੱਕਿਆ ਕਿ ਜੇਲ੍ਹ ਵਿੱਚ ਉਸ ਦੀ ਤਬੀਅਤ ਅਚਾਨਕ ਕਿਵੇਂ ਵਿਗੜੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ। ਪਰਿਵਾਰ ਨੇ ਪੂਰੇ ਘਟਨਾਕ੍ਰਮ ਦੀ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

ਉੱਧਰ, ਥਾਣਾ ਕੈਂਟ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News