Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਅੱਜ, ਮੀਂਹ ਕਾਰਨ ਟਾਸ ਤੇ ਮੈਚ ਦੇ ਸਮੇਂ ’ਚ ਬਦਲਾਅ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਹੈਮਿਲਟਨ ਦੇ ਸੇਡਨ ਪਾਰਕ ਮੈਦਾਨ ਵਿੱਚ ਖੇਡਿਆ ਜਾਵੇਗਾ। ਮੀਂਹ ਕਾਰਨ ਮੈਚ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਟਾਸ ਸਵੇਰੇ 7 ਵਜੇ ਦੀ ਬਜਾਏ 7:32 ਵਜੇ ਹੋਵੇਗਾ, ਜਦਕਿ ਮੈਚ ਸਵੇਰੇ 7:30 ਵਜੇ ਦੀ ਥਾਂ 8 ਵਜੇ ਸ਼ੁਰੂ ਹੋਵੇਗਾ। ਭਾਰਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਅੱਜ, ਮੀਂਹ ਕਾਰਨ ਟਾਸ ਤੇ ਮੈਚ ਦੇ ਸਮੇਂ ’ਚ ਬਦਲਾਅ
  • ਭਾਰਤ ਸੀਰੀਜ਼ ’ਚ 2-0 ਨਾਲ ਅੱਗੇ
  • ਅੱਜ ਜਿੱਤ ਨਾਲ ਸੀਰੀਜ਼ ’ਤੇ ਕਬਜ਼ਾ ਕਰਨ ਦਾ ਮੌਕਾ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਹੈਮਿਲਟਨ ਦੇ ਸੇਡਨ ਪਾਰਕ ਮੈਦਾਨ ਵਿੱਚ ਖੇਡਿਆ ਜਾਵੇਗਾ। ਮੀਂਹ ਕਾਰਨ ਮੈਚ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਟਾਸ ਸਵੇਰੇ 7 ਵਜੇ ਦੀ ਬਜਾਏ 7:32 ਵਜੇ ਹੋਵੇਗਾ, ਜਦਕਿ ਮੈਚ ਸਵੇਰੇ 7:30 ਵਜੇ ਦੀ ਥਾਂ 8 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਇਸ ਸਮੇਂ ਸੀਰੀਜ਼ ਵਿੱਚ 2-0 ਨਾਲ ਅੱਗੇ ਹੈ। ਭਾਰਤ ਨੇ ਪਹਿਲਾ ਵਨਡੇ 5 ਵਿਕਟਾਂ ਨਾਲ ਅਤੇ ਦੂਜਾ ਮੁਕਾਬਲਾ 6 ਵਿਕਟਾਂ ਨਾਲ ਜਿੱਤਿਆ ਸੀ। ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਕੋਲ ਸੀਰੀਜ਼ ਆਪਣੇ ਨਾਂ ਕਰਨ ਦਾ ਮੌਕਾ ਹੋਵੇਗਾ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐੱਲ ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ।

ਨਿਊਜ਼ੀਲੈਂਡ: ਵਿਲ ਯੰਗ, ਟਿਮ ਸਾਈਫਰਟ, ਹੈਨਰੀ ਨਿਕੋਲਸ, ਡੈਰਿਲ ਮਿਚੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਚੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ ਅਤੇ ਮੈਟ ਫਿਸ਼ਰ।

Read Latest News and Breaking News at Daily Post TV, Browse for more News

Ad
Ad

Punjab District News