Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਸੋਨੀਆ ਗਾਂਧੀ ਦੀ ਆਤਮਕਥਾ ਅੱਜ ਹੋਵੇਗੀ ਰਿਲੀਜ਼

ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਆਤਮਕਥਾ 10 ਨਵੰਬਰ 2026 ਨੂੰ ਅਧਿਕਾਰਤ ਤੌਰ ’ਤੇ ਪ੍ਰਕਾਸ਼ਿਤ ਹੋਣ ਜਾ ਰਹੀ ਹੈ। ‘Belonging: A Journey of Love’ ਨਾਮ ਦੀ ਇਸ ਕਿਤਾਬ ਵਿੱਚ ਉਨ੍ਹਾਂ ਦੇ ਨਿੱਜੀ ਜੀਵਨ ਤੋਂ ਲੈ ਕੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਸਫ਼ਰ ਤੱਕ ਦੇ ਕਈ ਅਹਿਮ ਪਹਿਲੂਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੋਨੀਆ ਗਾਂਧੀ ਦੀ ਆਤਮਕਥਾ ਅੱਜ ਹੋਵੇਗੀ ਰਿਲੀਜ਼
  • ਬਚਪਨ ਤੋਂ ਸਿਆਸੀ ਸਫ਼ਰ ਤੱਕ ਦੇ ਅਹਿਮ ਕਿੱਸੇ ਹੋਣਗੇ ਸਾਂਝੇ

ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਆਤਮਕਥਾ 10 ਨਵੰਬਰ 2026 ਨੂੰ ਅਧਿਕਾਰਤ ਤੌਰ ’ਤੇ ਪ੍ਰਕਾਸ਼ਿਤ ਹੋਣ ਜਾ ਰਹੀ ਹੈ। ‘Belonging: A Journey of Love’ ਨਾਮ ਦੀ ਇਸ ਕਿਤਾਬ ਵਿੱਚ ਉਨ੍ਹਾਂ ਦੇ ਨਿੱਜੀ ਜੀਵਨ ਤੋਂ ਲੈ ਕੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਸਫ਼ਰ ਤੱਕ ਦੇ ਕਈ ਅਹਿਮ ਪਹਿਲੂਆਂ ਦਾ ਜ਼ਿਕਰ ਕੀਤਾ ਗਿਆ ਹੈ।

ਆਤਮਕਥਾ ਵਿੱਚ ਇਟਲੀ ਵਿੱਚ ਬਿਤਾਏ ਬਚਪਨ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਪਹਿਲੀ ਮੁਲਾਕਾਤ, ਵਿਆਹੁਤਾ ਜੀਵਨ ਅਤੇ ਨਿੱਜੀ ਸੰਘਰਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਦੇਸ਼ ਦੇ ਇਤਿਹਾਸ ਨਾਲ ਜੁੜੀਆਂ ਕਈ ਅਹਿਮ ਘਟਨਾਵਾਂ ’ਤੇ ਵੀ ਚਾਨਣਾ ਪਾਇਆ ਗਿਆ ਹੈ।

ਇਸ ਕਿਤਾਬ ਨੂੰ ਅੰਤਰਰਾਸ਼ਟਰੀ ਪੱਧਰ ’ਤੇ Alfred A. Knopf ਅਤੇ ਭਾਰਤ ਵਿੱਚ HarperCollins India ਵੱਲੋਂ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਸੋਨੀਆ ਗਾਂਧੀ ਦੀ ਇਸ ਆਤਮਕਥਾ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਕਾਫ਼ੀ ਚਰਚਾ ਹੈ।

Read Latest News and Breaking News at Daily Post TV, Browse for more News

Ad
Ad

Punjab District News