ਅਕਾਲੀ ਦਲ ਅੱਜ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਕਰੇਗਾ ਸੂਬਾ ਪੱਧਰੀ ਯਾਤਰਾ, ਤਿੰਨ ਪੜਾਵਾਂ ’ਚ ਹੋਵੇਗੀ ਯਾਤਰਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 10 ਨਵੰਬਰ ਨੂੰ ਤਲਵੰਡੀ ਸਾਬੋ ਸਥਿਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਪਾਰਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ਇਸ ਦੌਰੇ ਤਹਿਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ। ਪਾਰਟੀ ਵੱਲੋਂ ਸ਼ਨੀਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਗਿਆ ਸੀ। ਯਾਤਰਾ ਸ਼੍ਰੋਮਣੀ ਅਕਾਲੀ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 10 ਨਵੰਬਰ ਨੂੰ ਤਲਵੰਡੀ ਸਾਬੋ ਸਥਿਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਪਾਰਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ਇਸ ਦੌਰੇ ਤਹਿਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।
ਪਾਰਟੀ ਵੱਲੋਂ ਸ਼ਨੀਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਗਿਆ ਸੀ। ਯਾਤਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਿੰਨ ਪੜਾਵਾਂ ਵਿੱਚ ਮੁਕੰਮਲ ਹੋਵੇਗੀ। ਇਸ ਦਾ ਪਹਿਲਾ ਪੜਾਅ 10 ਨਵੰਬਰ ਤੋਂ 22 ਨਵੰਬਰ ਤੱਕ ਚੱਲੇਗਾ।
ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ ਤੋਂ ਕੀਤੀ ਜਾਵੇਗੀ, ਜਦਕਿ ਤੀਜਾ ਪੜਾਅ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਪਾਰਟੀ ਦਾ ਇਹ ਦੌਰਾ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣ ਲਈ ਕੀਤਾ ਜਾ ਰਿਹਾ ਹੈ।