Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਪੋਸਟ ਵਿੱਚ ਸਿੱਧੇ CRPF ਦੇ ਜਵਾਨਾਂ ਨੂੰ ਟੈਗ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂਆਂ ਨੂੰ ਨਕਸਲੀ ਕਿਹਾ ਹੈ। ਰਾਹੁਲ ਨੇ ਕਿਹਾ ਕਿ ਮੋਦੀ ਉਨ੍ਹਾਂ ਨਾਲ ਕਿਸੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ
  • ਕਿਹਾ- ਬਹਿਸ ਤੋਂ ਬਾਅਦ ਜਵਾਨਾਂ ਸਾਹਮਣੇ ਖੜ੍ਹਨ ਦੀ ਹਿੰਮਤ ਨਹੀਂ ਰਹੇਗੀ
  • CRPF ਜਵਾਨਾਂ ਨੂੰ ਟੈਗ ਕਰਕੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਪੋਸਟ ਵਿੱਚ ਸਿੱਧੇ CRPF ਦੇ ਜਵਾਨਾਂ ਨੂੰ ਟੈਗ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂਆਂ ਨੂੰ ਨਕਸਲੀ ਕਿਹਾ ਹੈ। ਰਾਹੁਲ ਨੇ ਕਿਹਾ ਕਿ ਮੋਦੀ ਉਨ੍ਹਾਂ ਨਾਲ ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ ’ਤੇ ਬਹਿਸ ਕਰ ਸਕਦੇ ਹਨ।

ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਲਿਖਿਆ, “ਪਿਆਰੇ CRPF ਜਵਾਨੋ, ਤੁਹਾਡੇ ਚਿਹਰਿਆਂ ਨੇ ਸਭ ਕੁਝ ਬਿਆਨ ਕਰ ਦਿੱਤਾ ਹੈ। ਤੁਹਾਨੂੰ ਪ੍ਰਧਾਨ ਮੰਤਰੀ ਦੇ ਝੂਠ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਨੇ ਸਾਨੂੰ ਨਕਸਲੀ ਕਿਹਾ ਹੈ। ਮੇਰੀ ਚੁਣੌਤੀ ਅਜੇ ਵੀ ਕਾਇਮ ਹੈ। ਉਹ ਮੇਰੇ ਨਾਲ ਬਹਿਸ ਕਰਨ ਕਿ ਦੇਸ਼ ਦਾ ਗੱਦਾਰ ਕੌਣ ਹੈ ਅਤੇ ਵਿਦੇਸ਼ੀ ਤਾਕਤਾਂ ਦੇ ਇਸ਼ਾਰਿਆਂ ’ਤੇ ਕੌਣ ਚੱਲ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਬਹਿਸ ਲਈ ਕੋਈ ਵੀ ਸਮਾਂ ਅਤੇ ਥਾਂ ਤੈਅ ਕੀਤੀ ਜਾ ਸਕਦੀ ਹੈ। ਰਾਹੁਲ ਨੇ ਦਾਅਵਾ ਕੀਤਾ ਕਿ ਬਹਿਸ ਤੋਂ ਬਾਅਦ ਪ੍ਰਧਾਨ ਮੰਤਰੀ ਵਿੱਚ ਕਿਸੇ ਵੀ ਜਵਾਨ ਦੇ ਸਾਹਮਣੇ ਖੜ੍ਹਨ ਦੀ ਹਿੰਮਤ ਨਹੀਂ ਰਹੇਗੀ।

8 ਦਿਨਾਂ ਵਿੱਚ ਛੇਵੀਂ ਵਾਰ ਦਿੱਤੀ ਚੁਣੌਤੀ
ਰਿਪੋਰਟ ਮੁਤਾਬਕ ਪਿਛਲੇ ਅੱਠ ਦਿਨਾਂ ਦੌਰਾਨ ਇਹ ਛੇਵੀਂ ਵਾਰ ਹੈ, ਜਦੋਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਖੁੱਲ੍ਹੀ ਬਹਿਸ ਲਈ ਕਿਹਾ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਪੋਸਟ ਨਾਲ ਬਸਤਰ ਵਿੱਚ ਦੀਵਾਲੀ ਮਨਾਉਂਦੇ ਪ੍ਰਧਾਨ ਮੰਤਰੀ ਅਤੇ CRPF ਜਵਾਨਾਂ ਦਾ ਵੀਡੀਓ ਵੀ ਸਾਂਝਾ ਕੀਤਾ ਹੈ।

ਬਸਤਰ ਵਿੱਚ ਜਵਾਨਾਂ ਨਾਲ ਦੀਵਾਲੀ ਮਨਾਈ ਸੀ PM ਮੋਦੀ ਨੇ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਛੱਤੀਸਗੜ੍ਹ ਦੇ ਬਸਤਰ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਸੀ। ਇਸ ਮੌਕੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਇਹ ਪਹਿਲੀ ਦੀਵਾਲੀ ਹੈ, ਜਦੋਂ ਦੇਸ਼ ਦਾ ਹਰ ਜ਼ਿਲ੍ਹਾ ਨਕਸਲਵਾਦ ਤੋਂ ਮੁਕਤ ਹੋਇਆ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਨਕਸਲਵਾਦ ਦਾ ਖ਼ਤਰਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਉਨ੍ਹਾਂ ਮੁਤਾਬਕ ਜੰਗਲਾਂ ਵਿੱਚ ਹਥਿਆਰਬੰਦ ਨਕਸਲੀਆਂ ਦਾ ਸਫ਼ਾਇਆ ਹੋ ਚੁੱਕਾ ਹੈ, ਪਰ ਹੁਣ ਵਿਚਾਰਧਾਰਕ ਨਕਸਲਵਾਦ ਤੋਂ ਖ਼ਤਰਾ ਬਣਿਆ ਹੋਇਆ ਹੈ। PM ਮੋਦੀ ਨੇ ਦਾਅਵਾ ਕੀਤਾ ਸੀ ਕਿ ਅਜਿਹੇ ਲੋਕ ਕਈ ਸਿਆਸੀ ਸੰਗਠਨਾਂ ਵਿੱਚ ਦਾਖ਼ਲ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਸੰਵਿਧਾਨ ਤੇ ਲੋਕਤੰਤਰ ਵਿਰੁੱਧ ਭੜਕਾ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਅਜਿਹੇ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਦੀ ਲੋੜ ਹੈ।

Read Latest News and Breaking News at Daily Post TV, Browse for more News

Ad
Ad

Punjab District News