Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 10 ਸਾਲਾ ਬੱਚੇ ਦੀ ਮੌਤ

ਬਠਿੰਡਾ: ਬਠਿੰਡਾ ਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ’ਤੇ ਰਾਤ ਕਰੀਬ 8 ਵਜੇ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ 10 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ ਦੀ ਰਫ਼ਤਾਰ ਇੰਨੀ ਤੇਜ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 10 ਸਾਲਾ ਬੱਚੇ ਦੀ ਮੌਤ
  • ਹਾਦਸੇ ‘ਚ 2 ਜਣੇ ਗੰਭੀਰ ਜ਼ਖ਼ਮੀ
  • ਹਾਦਸੇ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰਕੇ ਲਾਇਆ ਧਰਨਾ

ਬਠਿੰਡਾ: ਬਠਿੰਡਾ ਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ’ਤੇ ਰਾਤ ਕਰੀਬ 8 ਵਜੇ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ 10 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ ਨੇ ਦੋਪਹੀਆ ਵਾਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ 10 ਸਾਲਾ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦੌਰਾਨ ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਕਾਰ ਵਿੱਚ ਸਵਾਰ ਤਿੰਨ ਤੋਂ ਚਾਰ ਵਿਅਕਤੀ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਸਨ। ਲੋਕਾਂ ਮੁਤਾਬਕ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਸਬੰਧੀ ਡੀਐਸਪੀ ਅਰੁਣ ਮੁੰਡਨ ਨੇ ਪਹਿਲਾਂ ਗਲਤੀ ਨਾਲ ਦੋ ਮੌਤਾਂ ਦੀ ਗੱਲ ਕਹੀ ਸੀ। ਬਾਅਦ ਵਿੱਚ ਉਨ੍ਹਾਂ ਵੱਲੋਂ ਜਾਰੀ ਨਵੇਂ ਬਿਆਨ ‘ਚ ਇੱਕ ਮੌਤ ਦੀ ਹੀ ਪੁਸ਼ਟੀ ਕੀਤੀ ਗਈ। ਇਸ ਤਰ੍ਹਾਂ ਹਾਦਸੇ ਵਿੱਚ ਹੁਣ ਤੱਕ ਇੱਕ ਬੱਚੇ ਦੀ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰਕੇ ਧਰਨਾ ਦਿੱਤਾ। ਉਨ੍ਹਾਂ ਨੇ ਮ੍ਰਿਤਕ ਬੱਚੇ ਲਈ ਇਨਸਾਫ਼ ਦੀ ਮੰਗ ਕਰਦਿਆਂ ਇਲਾਕੇ ਵਿੱਚ ਬੈਰੀਕੇਡਿੰਗ, ਸਟਰੀਟ ਲਾਈਟਾਂ ਅਤੇ ਚੌਕ ਬਣਾਉਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਸ ਸੜਕ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਹਾਦਸਿਆਂ ਨੂੰ ਰੋਕਣ ਲਈ ਇਸ ਥਾਂ ’ਤੇ ਪੱਕੇ ਸੁਰੱਖਿਆ ਪ੍ਰਬੰਧ ਕੀਤੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News