ਸੁਖਬੀਰ ਬਾਦਲ ਨੇ ਕਰਮਵੀਰ ਸਿੰਘ ਗੋਰਾਇਆ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ
Youth Akali Dal General Secretary; ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਮਵੀਰ ਸਿੰਘ ਗੋਰਾਇਆ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਨਿਯੁਕਤੀ ਪੱਤਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Youth Akali Dal General Secretary; ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਮਵੀਰ ਸਿੰਘ ਗੋਰਾਇਆ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਇਸ ਸਬੰਧੀ ਨਿਯੁਕਤੀ ਪੱਤਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਰਮਵੀਰ ਸਿੰਘ ਗੋਰਾਇਆ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਕਰਮਵੀਰ ਸਿੰਘ ਗੋਰਾਇਆ ਪਿੰਡ ਜੋਧਾ ਭੈਣੀ ਫੱਤੂਵਾਲਾ, ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਯੂਥ ਅਕਾਲੀ ਦਲ ਵੱਲੋਂ ਵਧਾਈ ਦਿੱਤੀ ਗਈ ਹੈ।